Chandigarh: ਜਲੰਧਰ ਪੱਛਮੀ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸ਼ੀਤਲ ਅੰਗੁਰਾਲ ਨੂੰ ਟਿਕਟ ਦਿੱਤੀ ਗਈ ਹੈ। ਇਸ ਕਾਰਨ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ।
ਜਲੰਧਰ ਪੱਛਮੀ ਤੋਂ ਜ਼ਿਮਨੀ ਚੋਣ ਲਈ ਉਮੀਦਵਾਰ ਬਣਨ ਤੋਂ ਬਾਅਦ 38 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਹੈ। ਇਸ ਸੂਚੀ ਵਿੱਚ ਸ਼ੀਤਲ ਅੰਗੁਰਾਲ ਦੇ ਹੱਕ ਵਿੱਚ ਵੋਟਾਂ ਮੰਗਣ ਲਈ ਹਰਿਆਣਾ ਦੇ ਮੁੱਖ ਮੰਤਰੀ ਡਾ. ਨਾਇਬ ਸਿੰਘ ਸੈਣੀ ਜਲੰਧਰ ਆਉਣਗੇ। ਇਸ ਦੇ ਨਾਲ ਕਈ ਹੋਰ ਕੇਂਦਰੀ ਮੰਤਰੀਆਂ ਦੇ ਨਾਂ ਸ਼ਾਮਲ ਹਨ। ਇਨ੍ਹਾਂ ਵਿੱਚ ਪੰਜਾਬ ਪ੍ਰਧਾਨ ਸੁਨੀਲ ਜਾਖੜ, ਹਰਿਆਣਾ ਦੇ ਸੀ.ਐਮ. ਨਾਇਬ ਸਿੰਘ ਸੈਣੀ, ਰਵਨੀਤ ਸਿੰਘ ਬਿੱਟੂ, ਸੋਮ ਪ੍ਰਕਾਸ਼, ਵਿਜੇ ਰੁਪਾਨੀ, ਗਜੇਂਦਰ ਸਿੰਘ ਸ਼ੇਖਾਵਤ, ਮਨੋਰੰਜਨ ਕਾਲੀਆ, ਹੇਮਾ ਮਾਲਿਨੀ, ਵਿਜੇ ਸਾਂਪਲਾ, ਮਨਪ੍ਰੀਤ ਸਿੰਘ ਬਾਦਲ, ਪ੍ਰੀਤੀ ਸਪਰੂ, ਸੁਸ਼ੀਲ ਕੁਮਾਰ ਰਿੰਕੂ, ਵਿਜੇ ਸਾਂਪਲਾ ਆਦਿ ਸ਼ਾਮਲ ਹਨ।
ਹਿੰਦੂਸਥਾਨ ਸਮਾਚਾਰ