New Delhi: ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ 86 ਡਾਲਰ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ 82 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਈ ਹੈ। ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਅੰਤਰਰਾਸ਼ਟਰੀ ਬਾਜ਼ਾਰ ‘ਚ ਹਫਤੇ ਦੇ ਤੀਜੇ ਦਿਨ ਸ਼ੁਰੂਆਤੀ ਕਾਰੋਬਾਰ ‘ਚ ਬ੍ਰੈਂਡ ਕਰੂਡ 0.03 ਡਾਲਰ ਭਾਵ 0.04 ਫੀਸਦੀ ਵਧ ਕੇ 85.36 ਡਾਲਰ ‘ਤੇ ਕਾਰੋਬਾਰ ਕਰ ਰਿਹਾ ਹੈ ਅਤੇ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂ.ਟੀ.ਆਈ.) ਕਰੂਡ 0.07 ਡਾਲਰ ਭਾਵ 0.09 ਫੀਸਦੀ ਦੀ ਗਿਰਾਵਟ ਨਾਲ 81.50 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ ‘ਚ ਪੈਟਰੋਲ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ ‘ਚ ਪੈਟਰੋਲ 104.21 ਰੁਪਏ, ਡੀਜ਼ਲ 92.15 ਰੁਪਏ, ਕੋਲਕਾਤਾ ‘ਚ ਪੈਟਰੋਲ 103.94 ਰੁਪਏ, ਡੀਜ਼ਲ 90.76 ਰੁਪਏ, ਚੇਨਈ ‘ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ ਦੀ ਦਰ ’ਤੇ ਉਪਲਬਧ ਹੈ।
ਹਿੰਦੂਸਥਾਨ ਸਮਾਚਾਰ