New Delhi: ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਭਲਕੇ ਸ਼੍ਰੀਲੰਕਾ ਦੇ ਇੱਕ ਦਿਨ ਦੇ ਸਰਕਾਰੀ ਦੌਰੇ ‘ਤੇ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤੀਜੀ ਵਾਰ ਸਰਕਾਰ ਬਣਨ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਸਮੁੰਦਰੀ ਗੁਆਂਢੀ ਦੇਸ਼ ਦੀ ਯਾਤਰਾ ਹੋਵੇਗੀ।
ਵਿਦੇਸ਼ ਮੰਤਰਾਲੇ ਦੇ ਮੁਤਾਬਕ, ਯਾਤਰਾ ਦੌਰਾਨ ਉਹ ਸ਼੍ਰੀਲੰਕਾ ਸਰਕਾਰ ਦੀ ਸਿਖਰਲੀ ਲੀਡਰਸ਼ਿਪ ਨਾਲ ਆਪਸੀ ਭਾਈਵਾਲੀ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਨਗੇ। ਇਹ ਦੌਰਾ ਵੱਖ-ਵੱਖ ਖੇਤਰਾਂ ਵਿੱਚ ਕਨੈਕਟੀਵਿਟੀ ਪ੍ਰੋਜੈਕਟਾਂ ਅਤੇ ਹੋਰ ਆਪਸੀ ਲਾਭਕਾਰੀ ਸਹਿਯੋਗ ਨੂੰ ਹੁਲਾਰਾ ਦੇਵੇਗਾ।
ਮੰਤਰਾਲੇ ਦੇ ਅਨੁਸਾਰ, ਇਹ ਦੌਰਾ ਭਾਰਤ ਦੀ ਨੇਬਰ ਫਸਟ ਨੀਤੀ ਦੀ ਪੁਸ਼ਟੀ ਕਰਦੇ ਹੋਏ ਸ਼੍ਰੀਲੰਕਾ ਪ੍ਰਤੀ ਭਾਰਤ ਦੀ ਨਿਰੰਤਰ ਵਚਨਬੱਧਤਾ ਨੂੰ ਰੇਖਾਂਕਿਤ ਕਰਦਾ ਹੈ। ਸ਼੍ਰੀਲੰਕਾ ਭਾਰਤ ਦਾ ਸਭ ਤੋਂ ਨਜ਼ਦੀਕੀ ਸਮੁੰਦਰੀ ਗੁਆਂਢੀ ਅਤੇ ਸਮੇਂ ਦੀ ਪ੍ਰੀਖਿਆ ’ਤੇ ਖਰਾ ਉਤਰਿਆ ਮਿੱਤਰ ਹੈ।
ਹਿੰਦੂਸਥਾਨ ਸਮਾਚਾਰ