Baramulla Encounter: ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ‘ਚ ਬੁੱਧਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ‘ਚ ਦੋ ਅੱਤਵਾਦੀ ਮਾਰੇ ਗਏ। ਇਕ ਸੁਰੱਖਿਆ ਕਰਮਚਾਰੀ ਵੀ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ‘ਤੇ ਬੁੱਧਵਾਰ ਸਵੇਰੇ ਬਾਰਾਮੂਲਾ ਜ਼ਿਲੇ ਦੇ ਵਾਟਰਗਾਮ ਇਲਾਕੇ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਸੀ।
ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ‘ਚ ਬੁੱਧਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਬੁੱਧਵਾਰ (ਅੱਜ) ਸਵੇਰੇ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਬਾਰਾਮੂਲਾ ਜ਼ਿਲੇ ਦੇ ਵਾਟਰਗਾਮ ਇਲਾਕੇ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਹਾਦੀਪੋਰਾ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਦੇ ਆਧਾਰ ‘ਤੇ ਸੁਰੱਖਿਆ ਬਲਾਂ ਨੇ ਸਵੇਰ ਤੋਂ ਹੀ ਤਲਾਸ਼ੀ ਮੁਹਿੰਮ ਚਲਾਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਦੋਵਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਇਸ ਦੇ ਨਾਲ ਹੀ ਇਕ ਸੁਰੱਖਿਆ ਕਰਮਚਾਰੀ ਵੀ ਜ਼ਖਮੀ ਹੋ ਗਿਆ।
ਹਿੰਦੂਸਥਾਨ ਸਮਾਚਾਰ