Chandigarh: 20 ਜੂਨ ਨੂੰ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਵੱਲੋਂ ਮੁਕੰਮਲ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਬੱਸਾਂ ਨਾ ਚੱਲਣ ਕਾਰਨ ਮੁਸਾਫਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ।
ਜਿਕਰਯੋਗ ਹੈ ਕਿ ਬੀਤੇ ਕੱਲ੍ਹ ਠੇਕਾ ਮੁਲਾਜ਼ਮਾਂ ਦੀ ਸਟੇਟ ਟਰਾਂਸਫਰ ਡਿਟਾਪਟਮੈਂਟ ਦੇ ਦਫਤਰ ਵਿਚ ਡਾਇਰੈਕਟਰ ਨਾਲ ਮੀਟਿੰਗ ਹੋਣੀ ਸੀ, ਜਿਸ ਨੂੰ ਕੈਂਸਲ ਕਰ ਦਿੱਤਾ ਗਿਆ। ਮੀਟਿੰਗ ਰੱਦ ਹੋਣ ਤੋਂ ਬਾਅਦ ਮੁਲਾਜ਼ਮਾਂ ਨੇ ਚੱਕਾ ਜਾਮ ਦਾ ਐਲਾਨ ਕੀਤਾ ਹੈ। ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਭਰ ’ਚ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਪਿਛਲੇ ਦੋ ਮਹੀਨੇ ਤੋਂ ਉਹ ਤਨਖਾਹ ਦਾ ਇੰਤਜਾਰ ਕਰ ਰਹੇ ਹਨ। ਜਿਨਾ ਟਾਈਮ ਉਨ੍ਹਾਂ ਨੂੰ ਤਨਖਾਹ ਨਹੀਂ ਮਿਲੇਗੀ ਉਹ ਆਪਣੀ ਹੜਤਾਲ ਜਾਰੀ ਰੱਖਣਗੇ।ਅੱਜ ਹੋਣ ਵਾਲੀ ਪੰਜਾਬ ਰੋਡਵੇਜ਼ ਦੀ ਹੜਤਾਲ ਕਰਕੇ ਕੰਮਾਂਕਾਰਾਂ ‘ਤੇ ਜਾਣ ਵਾਲੇ ਲੋਕਾਂ ਨੂੰ ਦਿੱਕਤ ਆ ਸਕਦੀ ਹੈ।
ਹਿੰਦੂਸਥਾਨ ਸਮਾਚਾਰ