Bihar Scope of Reservation Row: ਬਿਹਾਰ ‘ਚ ਆਰਕਸ਼ਨ ਦਾ ਘੇਰਾ ਵਧਾਉਣ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈ ਕੋਰਟ ਨੇ ਆਰਕਸ਼ਨ ਦਾ ਦਾਇਰਾ 50 ਫੀਸਦੀ ਤੋਂ ਵਧਾ ਕੇ 65 ਫੀਸਦੀ ਕਰਨ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ।
ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਬੈਂਚ ਨੇ ਇਹ ਫ਼ੈਸਲਾ ਰਾਜ ਸਰਕਾਰ ਵੱਲੋਂ ਐਸਸੀ, ਐਸਟੀ, ਇਬੀਸੀ ਅਤੇ ਹੋਰ ਪਛੜੀਆਂ ਵਰਗਾਂ ਨੂੰ 65 ਫੀਸਦ ਆਰਕਸ਼ਨ ਦੇਣ ਵਾਲੀ ਪਟੀਸ਼ਨਾਂ ਤੇ ਸੁਣਵਾਈ ਕਰਦੇ ਹੋਏ ਇਹ ਫੈਸਲਾ ਸੁਣਾਇਆ। ਅਦਾਲਤ ਨੇ ਸੂਬਾ ਸਰਕਾਰ ਵੱਲੋਂ ਲਿਆਂਦੇ ਕਾਨੂੰਨ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ।
ਦਸ ਦਇਏ ਕਿ ਪਟੀਸ਼ਨਰ ਗੌਰਵ ਕੁਮਾਰ ਅਤੇ ਹੋਰਨਾਂ ਵੱਲੋਂ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਪੂਰੀ ਕਰਨ ਤੋਂ ਬਾਅਦ 11 ਮਾਰਚ ਨੂੰ ਫੈਸਲਾ ਰਾਖਵਾਂ ਰੱਖ ਲਿਆ ਗਿਆ ਸੀ, ਜਿਸ ‘ਤੇ ਅੱਜ ਪਟਨਾ ਹਾਈ ਕੋਰਟ ਨੇ ਫੈਸਲਾ ਸੁਣਾਇਆ।
ਹਿੰਜੂਸਥਾਨ ਸਮਾਚਾਰ