Amritsar: ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਯਾਤਰੀਆਂ ਨੂੰ ਵੀਰਵਾਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਕੱਤਰ ਪ੍ਰਤਾਪ ਸਿੰਘ ਵਲੋਂ ਵੀਜ਼ਾ ਲੱਗੇ ਪਾਸਪੋਰਟ ਵੰਡੇ ਗਏ। ਇਸ ਮੌਕੇ ਸਕੱਤਰ ਪ੍ਰਤਾਪ ਸਿੰਘ ਨੇ ਜਿੱਤਿਆ ਦੱਸਿਆ ਕਿ ਇਹ ਜਥਾ 21 ਜੂਨ ਨੂੰ ਸਵੇਰੇ 8 ਵਜੇ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਅਟਾਰੀ ਵਾਘਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ।
ਉਨ੍ਹਾਂ ਨੂੰ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਵਾਰ 340 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 317 ਸ਼ਰਧਾਲੂਆਂ ਨੂੰ ਵੀਜ਼ਾ ਪ੍ਰਾਪਤ ਹੋਇਆ ਹੈ। ਇਹ ਜਥਾ ਸ਼ੇਰੇ ਪੰਜਾਬ ਦੀ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਸਮੂਹ ਅੰਦਰ ਸਥਿਤ ਸ਼ੇਰੇ ਪੰਜਾਬ ਦੀ ਸਮਾਧ ‘ਤੇ ਬਰਸੀ ਮਨਾਉਣ ਤੋਂ ਇਲਾਵਾ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਭਾਰਤ ਪਰਤ ਆਵੇਗਾ।
ਹਿੰਦੂਸਥਾਨ ਸਮਾਚਾਰ