Jalandhar: ਸ਼ਹਿਰ ਦੇ ਸਭ ਤੋਂ ਭੀੜ ਭਾੜ ਵਾਲੇ ਬਾਜ਼ਾਰ ਮਾਈ ਹੀਰਾਂ ਗੇਟ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਸਵੀਟੀ ਜੂਸ ਬਾਰ ਦੇ ਮਾਲਕ ਨੂੰ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਲੁੱਟ ਲਿਆ।ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੁਕਾਨ ਮਾਲਕ ਅਨਮੋਲ ਨੇ ਦੱਸਿਆ ਕਿ ਉਹ ਖਾਣਾ ਖਾ ਰਿਹਾ ਸੀ। ਇਸ ਦੌਰਾਨ 3 ਵਿਅਕਤੀ ਐਕਟਿਵਾ ’ਤੇ ਆਏ ਜਿਨ੍ਹਾਂ ਨੇ ਮੂੰਹ ਢੱਕੇ ਹੋਏ ਸਨ। ਅਨਮੋਲ ਦਾ ਕਹਿਣਾ ਹੈ ਕਿ ਇੱਕ ਕੋਲ ਪਿਸਤੌਲ ਅਤੇ ਦੂਜੇ ਕੋਲ ਚਾਕੂ ਸੀ, ਜਿਸ ਤੋਂ ਬਾਅਦ ਉਹ ਉਸਨੂੰ ਧਮਕੀਆਂ ਦੇਣ ਲੱਗੇ। ਹਮਲਾਵਰਾਂ ਨੇ ਤਿਜੋਰੀ ਦੀਆਂ ਚਾਬੀਆਂ ਮੰਗਣੀਆਂ ਸ਼ੁਰੂ ਕਰ ਦਿੱਤੀਆਂ, ਜਦੋਂ ਉਸ ਨੇ ਨਾ ਦਿੱਤੀ ਤਾਂ ਉਨ੍ਹਾਂ ਨੇ ਉਸ ’ਤੇ ਤੇਜਧਾਰ ਨਾਲ ਹਮਲਾ ਕਰ ਦਿੱਤਾ ਅਤੇ ਪਿਸਤੌਲ ਦਾ ਬੱਟ ਉਸ ਦੇ ਸਿਰ ‘ਤੇ ਮਾਰ ਦਿੱਤਾ। ਜਿਸ ਤੋਂ ਬਾਅਦ ਉਹ ਸੇਫ ਦੀ ਚਾਬੀ ਲੈ ਕੇ 15,000 ਤੋਂ 20,000 ਰੁਪਏ ਅਤੇ ਸੋਨੇ ਦਾ ਕੜਾ ਲੁੱਟ ਕੇ ਲੈ ਗਏ।
ਪੀੜਤ ਅਨੁਸਾਰ ਉਸ ਨੇ ਲੁਟੇਰਿਆਂ ਦਾ ਪਿੱਛਾ ਕੀਤਾ ਪਰ ਉਹ ਉਸ ਨੂੰ ਧੱਕਾ ਦੇ ਕੇ ਭੱਜ ਗਏ। ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਵੀਟੀ ਜੂਸ ਬਾਰ ਦੇ ਮਾਲਕ ਅਨਮੋਲ ਨੇ ਦੱਸਿਆ ਕਿ ਤਿੰਨ ਵਿਅਕਤੀ ਐਕਟਿਵਾ ‘ਤੇ ਸਵਾਰ ਹੋ ਕੇ ਆਏ ਅਤੇ 20 ਹਜ਼ਾਰ ਰੁਪਏ ਦੀ ਨਕਦੀ ਅਤੇ ਸੋਨੇ ਦਾ ਕੜਾ ਲੈ ਕੇ ਫ਼ਰਾਰ ਹੋ ਗਏ।ਪੁਲਿਸ ਨੇ ਦੱਸਿਆ ਕਿ ਪੀੜਤ ਨੇ ਉਨ੍ਹਾਂ ਨੂੰ ਦੱਸਿਆ ਕਿ ਹਮਲਾਵਰਾਂ ਕੋਲ ਪਿਸਤੌਲ ਅਤੇ ਹਥਿਆਰ ਸਨ।
ਹਿੰਦੂਸਥਾਨ ਸਮਾਚਾਰ