Chandigarh: ਪੰਜਾਬ ਸਰਕਾਰ ਵਲੋਂ 22 ਜੂਨ ਦਿਨ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਪੰਜਾਬ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। 22 ਜੂਨ ਨੂੰ ਕਬੀਰ ਜੈਯੰਤੀ ਹੈ। ਇਸ ਦੇ ਮੱਦੇਨਜ਼ਰ ਇਹ ਛੁੱਟੀ ਐਲਾਨੀ ਗਈ ਹੈ।
ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਵੀ ਇਸ ਛੁੱਟੀ ਨੂੰ ਸ਼ਾਮਲ ਕੀਤਾ ਹੋਇਆ ਹੈ। ਗਰਮੀ ਵਧਣ ਕਰਕੇ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਪਹਿਲਾਂ ਹੀ ਛੁੱਟੀਆਂ ਕੀਤੀਆਂ ਜਾ ਚੁੱਕੀਆਂ ਹਨ। ਇਹ ਐਲਾਨ ਸਰਕਾਰੀ ਅਦਾਰਿਆਂ ਤੇ ਹੋਰ ਵਪਾਰਕ ਇਕਾਈਆਂ ’ਤੇ ਲਾਗੂ ਹੁੰਦਾ ਹੈ।
ਹਿੰਦੂਸਥਾਨ ਸਮਾਚਾਰ