Jamuu-Kashmir: ਕੁਪਵਾੜਾ ਜ਼ਿਲ੍ਹੇ ਦੇ ਪੋਹਰੂਪੇਟ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫੌਜ ਦੇ 7 ਸੈਕਟਰ ਰਾਸ਼ਟਰੀ ਰਾਈਫਲਜ਼ (ਆਰਆਰ) ਦੇ ਕਮਾਂਡਰ ਦੀਪਕ ਮੋਹਨ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਰਾਫੀਆਬਾਦ, ਸੋਪੋਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਲਗਾਤਾਰ ਇਨਪੁੱਟ ਮਿਲ ਰਹੇ ਸਨ। 19 ਜੂਨ ਨੂੰ ਜੰਮੂ-ਕਸ਼ਮੀਰ ਪੁਲਿਸ ਨੂੰ ਰਾਫੀਆਬਾਦ ਦੇ ਹਾਦੀਪੋਰਾ ‘ਚ ਇਕ ਘਰ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖਾਸ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਫੌਜ, ਪੁਲਿਸ ਅਤੇ ਸੀ.ਆਰ.ਪੀ.ਐੱਫ. ਨੇ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ ਸੀ। ਘਰ ‘ਤੇ ਛਾਪਾ ਮਾਰਨ ਤੋਂ ਬਾਅਦ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਫੌਜ ਦੇ ਅਧਿਕਾਰੀ ਦੇ ਨਾਲ ਉੱਤਰੀ ਕਸ਼ਮੀਰ ਦੇ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ ਵਿਵੇਕ ਗੁਪਤਾ ਅਤੇ ਹੋਰ ਪੁਲਸ ਅਤੇ ਫੌਜ ਦੇ ਅਧਿਕਾਰੀ ਵੀ ਮੌਜੂਦ ਸਨ।
ਮਾਰੇ ਗਏ ਦੋਵੇਂ ਅੱਤਵਾਦੀ ਲਸ਼ਕਰ-ਏ-ਤੋਇਬਾ ਸੰਗਠਨ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਦੀ ਪਛਾਣ ਉਸਮਾਨ ਅਤੇ ਉਮਰ ਵਜੋਂ ਹੋਈ ਹੈ। ਫ਼ੌਜੀ ਅਧਿਕਾਰੀ ਨੇ ਦੱਸਿਆ ਕਿ ਉਸਮਾਨ ਕਸ਼ਮੀਰ ਵਿੱਚ 2020 ਤੋਂ ਸਰਗਰਮ ਸੀ।
ਉਨ੍ਹਾਂ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਦੋ ਅੱਤਵਾਦੀਆਂ ਨੂੰ ਮਾਰਨਾ ਸੁਰੱਖਿਆ ਬਲਾਂ ਲਈ ਵੱਡੀ ਕਾਮਯਾਬੀ ਹੈ। ਪਿਛਲੇ ਕੁਝ ਮਹੀਨਿਆਂ ਵਿੱਚ, ਅਸੀਂ ਇੱਕ ਉੱਚ ਕਾਰਜਸ਼ੀਲ ਗਤੀ ਬਣਾਈ ਰੱਖੀ ਹੈ, ਜਿਸਦੇ ਅੱਤਵਾਦੀਆਂ ਦੇ ਖਾਤਮੇ ਦੇ ਮਾਮਲੇ ਵਿੱਚ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਾਮਯਾਬੀ ਦਾ ਸਿਹਰਾ ਵੀ ਕਸ਼ਮੀਰੀ ਲੋਕਾਂ ਤੋਂ ਮਿਲੇ ਸਹਿਯੋਗ ਨੂੰ ਜਾਂਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸੁਰੱਖਿਆ ਬਲ ਕਸ਼ਮੀਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਲਈ ਲਗਾਤਾਰ ਯਤਨਸ਼ੀਲ ਰਹਿਣਗੇ।
ਹਿੰਦੂਸਥਾਨ ਸਮਾਚਾਰ