Ludhiana: ਲੁਧਿਆਣਾ ਦੇ ਲਾਡੋਵਾਲ ਨੇੜਲੇ ਪਿੰਡ ਫਤਿਹਗੜ੍ਹ ਗੁੱਜਰਾਂ ਵਿੱਚ ਇੱਕ ਪਲਾਸਟਿਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਹੀ ਸੀ। ਅੱਗ ਲੱਗਣ ਤੋਂ ਤੁਰੰਤ ਬਾਅਦ ਮਜ਼ਦੂਰਾਂ ਨੇ ਘਟਨਾ ਦੀ ਸੂਚਨਾ ਮਾਲਕ ਨੂੰ ਦਿੱਤੀ। ਫੈਕਟਰੀ ਮਾਲਕ ਤੁਰੰਤ ਮੌਕੇ ‘ਤੇ ਪਹੁੰਚ ਗਏ। ਇਹ ਅੱਗ ਕਰਤਾਰ ਇੰਟਰਪ੍ਰਾਈਜ਼ ਵਿੱਚ ਲੱਗੀ।
ਪਿੰਡ ਵਾਸੀਆਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਵਧਦੀ ਹੀ ਗਈ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਖੁਸ਼ਕਿਸਮਤੀ ਰਹੀ ਕਿ ਫੈਕਟਰੀ ਅੰਦਰ ਕੋਈ ਨਹੀਂ ਸੀ ਨਹੀਂ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਅੱਗ ਜ਼ਮੀਨੀ ਮੰਜ਼ਿਲ ਤੋਂ ਸ਼ੁਰੂ ਹੋਈ।
ਜਾਣਕਾਰੀ ਦਿੰਦਿਆਂ ਫੈਕਟਰੀ ਮਾਲਕ ਸੁਖਪ੍ਰੀਤ ਨੇ ਦੱਸਿਆ ਕਿ ਉਹ ਕਰੀਬ 8 ਵਜੇ ਫੈਕਟਰੀ ਬੰਦ ਕਰਕੇ ਚਲਾ ਗਿਆ ਸੀ। ਉਸ ਨੂੰ ਕਰੀਬ 9 ਵਜੇ ਮਜ਼ਦੂਰ ਵਿਨੋਦ ਦਾ ਫੋਨ ਆਇਆ ਜਿਸ ਨੇ ਉਸ ਨੂੰ ਦੱਸਿਆ ਕਿ ਫੈਕਟਰੀ ਵਿੱਚ ਅੱਗ ਲੱਗ ਗਈ ਹੈ। ਜਦੋਂ ਉਹ ਫੈਕਟਰੀ ਪਹੁੰਚਿਆ ਤਾਂ ਲੱਖਾਂ ਰੁਪਏ ਦਾ ਕੱਚਾ ਮਾਲ ਸੁਆਹ ਹੋ ਚੁੱਕਾ ਸੀ। ਉਸ ਨੇ ਲੋਕਾਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਤੇਜ਼ੀ ਨਾਲ ਵਧਦੀ ਗਈ।
ਫਾਇਰ ਬ੍ਰਿਗੇਡ ਦੀਆਂ ਕਰੀਬ 10 ਗੱਡੀਆਂ ਤਾਇਨਾਤ ਕੀਤੀਆਂ ਗਈਆਂ ਸਨ। ਥਾਣਾ ਲਾਡੋਵਾਲ ਦੀ ਪੁਲੀਸ ਵੀ ਘਟਨਾ ਵਾਲੀ ਥਾਂ ’ਤੇ ਪੁੱਜ ਗਈ। ਪੁਲਿਸ ਨੇ ਵੀ ਬਚਾਅ ਕਾਰਜ ਵਿੱਚ ਸਹਿਯੋਗ ਦਿੱਤਾ। ਅੱਗ ਲੱਗਣ ਕਾਰਨ ਦੇਰ ਰਾਤ ਤੱਕ ਪਿੰਡ ਵਿੱਚ ਹਫੜਾ-ਦਫੜੀ ਮੱਚੀ ਰਹੀ।
ਹਿੰਦੂਸਥਾਨ ਸਮਾਚਾਰ