New Delhi: ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਸ਼ੁੱਕਰਵਾਰ ਨੂੰ ਦੋ ਦਿਨਾਂ ਦੌਰੇ ‘ਤੇ ਭਾਰਤ ਪਹੁੰਚ ਰਹੀ ਹਨ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ। ਦੇਸ਼ ‘ਚ ਤੀਜੀ ਵਾਰ ਮੋਦੀ ਸਰਕਾਰ ਬਣਨ ਤੋਂ ਬਾਅਦ ਕਿਸੇ ਰਾਸ਼ਟਰ ਪ੍ਰਮੁਖ ਦੀ ਇਹ ਪਹਿਲੀ ਭਾਰਤ ਯਾਤਰਾ ਹੈ।
ਵਿਦੇਸ਼ ਮੰਤਰਾਲੇ (ਐੱਮਈਏ) ਵੱਲੋਂ ਜਾਰੀ ਬਿਆਨ ਮੁਤਾਬਕ ਹਸੀਨਾ ਆਪਣੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨਾਲ ਦੁਵੱਲੀ ਗੱਲਬਾਤ ਕਰੇਗੀ। ਸ਼ੇਖ ਹਸੀਨਾ ਦੇ ਦੌਰੇ ਦਾ ਮਕਸਦ ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਗੂੜ੍ਹਾ ਕਰਨਾ ਹੈ। ਸੰਭਾਵਨਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਸ਼ੇਖ ਹਸੀਨਾ ਵਿਚਾਲੇ ਗੱਲਬਾਤ ਦੌਰਾਨ ਕਈ ਸਮਝੌਤਿਆਂ ‘ਤੇ ਦਸਤਖਤ ਕੀਤੇ ਜਾਣਗੇ।
ਸ਼ੇਖ ਹਸੀਨਾ 15 ਦਿਨਾਂ ਦੇ ਅੰਦਰ ਦੂਜੀ ਵਾਰ ਭਾਰਤ ਦਾ ਦੌਰਾ ਕਰ ਰਹੀ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਨਵੀਂ ਕੈਬਨਿਟ ਦੇ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ ਗਿਆ ਸੀ। ਹਸੀਨਾ ਤੋਂ ਇਲਾਵਾ ਸੱਤ ਹੋਰ ਦੇਸ਼ਾਂ ਦੇ ਸੀਨੀਅਰ ਨੇਤਾਵਾਂ ਅਤੇ ਹਿੰਦ ਮਹਾਸਾਗਰ ਖੇਤਰ ਦੇ ਨੇਤਾਵਾਂ ਨੇ ਇਸ ਸਮਾਰੋਹ ‘ਚ ਸ਼ਿਰਕਤ ਕੀਤੀ ਸੀ। ਭਾਰਤ ਦੀ ‘ਨੇਬਰ ਫਸਟ’ ਨੀਤੀ ਤਹਿਤ ਬੰਗਲਾਦੇਸ਼ ਇੱਕ ਮਹੱਤਵਪੂਰਨ ਭਾਈਵਾਲ ਹੈ।
ਹਿੰਦੂਸਥਾਨ ਸਮਾਚਾਰ