New Delhi: ਦਸਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਸ਼ੁੱਕਰਵਾਰ ਨੂੰ ਦੇਸ਼ ਅਤੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ‘ਚ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਸ਼ਮੀਰ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ (ਐੱਸਕੇਆਈਸੀਸੀ) ਵਿੱਚ ਆਯੋਜਿਤ ਮੁੱਖ ਸਮਾਗਮ ਵਿੱਚ ਹਿੱਸਾ ਲੈ ਰਹੇ ਹਨ। ਸਾਰੇ ਕੇਂਦਰੀ ਮੰਤਰੀ ਯੋਗ ਦਿਵਸ ਨਾਲ ਸਬੰਧਤ ਪ੍ਰੋਗਰਾਮਾਂ ਵਿੱਚ ਹਿੱਸਾ ਲੈ ਰਹੇ ਹਨ। ਜਿਸ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਨਾਗਪੁਰ ਵਿੱਚ ਯੋਗਾ ਕੀਤਾ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮਥੁਰਾ ਵਿੱਚ ਯੋਗ ਦਿਵਸ ਮਨਾਇਆ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਦਿੱਲੀ ਵਿੱਚ ਯੋਗਾ ਕੀਤਾ ਹੈ। ਉੱਥੇ ਹੀ ਪਿਊਸ਼ ਗੋਇਲ ਨੇ ਮੁੰਬਈ ਦੇ ਯੋਗ ਦਿਵਸ ਪ੍ਰੋਗਰਾਮ ‘ਚ ਸ਼ਿਰਕਤ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਰਾਜਧਾਨੀ ਲਖਨਊ ਵਿੱਚ ਲੋਕਾਂ ਨਾਲ ਯੋਗਾ ਕੀਤਾ।
ਜ਼ਿਕਰਯੋਗ ਹੈ ਕਿ ਪਹਿਲਾ ਯੋਗ ਦਿਵਸ 21 ਜੂਨ 2015 ਨੂੰ ਮਨਾਇਆ ਗਿਆ ਸੀ। ਮੋਦੀ ਨੇ ਸੰਯੁਕਤ ਰਾਸ਼ਟਰ ਨੂੰ 27 ਦਸੰਬਰ 2014 ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦੀ ਸਲਾਹ ਦਿੱਤੀ ਸੀ। ਇਸ ਤੋਂ ਬਾਅਦ ਸੰਯੁਕਤ ਰਾਸ਼ਟਰ ਨੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਐਲਾਨ ਕੀਤਾ। 21 ਜੂਨ ਉੱਤਰੀ ਗੋਲਿਸਫਾਇਰ ਵਿੱਚ ਸਭ ਤੋਂ ਲੰਬਾ ਦਿਨ ਹੈ। ਇਸ ਤੋਂ ਬਾਅਦ ਸੂਰਜ ਦਕਸ਼ਨਾਯਨ ਵਿੱਚ ਪ੍ਰਵੇਸ਼ ਕਰਦਾ ਹੈ। ਇਸੇ ਲਈ ਇਸ ਦਿਨ ਨੂੰ ਯੋਗ ਦੇ ਨਜ਼ਰੀਏ ਤੋਂ ਮਹੱਤਵਪੂਰਨ ਮੰਨਿਆ ਜਾਂਦਾ ਹੈ।
ਹਿੰਦੂਸਥਾਨ ਸਮਾਚਾਰ