Chandigarh: 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਪ੍ਰਦੀਪ ਕਲੇਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਕਲੇਰ ਨੇ ਡੇਰਾ ਮੁਖੀ ਰਾਮ ਰਹੀਮ ਅਤੇ ਹਨੀਪ੍ਰੀਤ ਖਿਲਾਫ ਗਵਾਹੀ ਦਿੱਤੀ ਸੀ। ਹਾਈਕੋਰਟ ਨੇ ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰਨ ਤੋਂ ਬਾਅਦ ਦਿੱਤਾ ਹੈ।
ਸਰਕਾਰ ਨੇ ਆਪਣੇ ਜਵਾਬ ਵਿੱਚ ਕਿਹਾ ਹੈ ਕਿ ਸਰਕਾਰ ਪ੍ਰਦੀਪ ਕਲੇਰ ਨੂੰ ਸਰਕਾਰੀ ਗਵਾਹ ਬਣਾਉਣ ਦੀ ਯੋਜਨਾ ਬਣਾ ਰਹੀ ਹੈ। ਹਾਈ ਕੋਰਟ ਨੇ ਕਲੇਰ ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ। ਇਸ ਪਟੀਸ਼ਨ ਵਿੱਚ ਕਲੇਰ ਨੇ 20 ਅਕਤੂਬਰ 2015 ਨੂੰ ਦਰਜ ਐਫਆਈਆਰ ਦੇ ਆਧਾਰ ’ਤੇ ਜ਼ਮਾਨਤ ਦੀ ਮੰਗ ਕੀਤੀ ਸੀ।
ਹਿੰਦੂਸਥਾਨ ਸਮਾਚਾਰ