New Delhi: ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਹਮਲਾ ਕਰਨ ਦੇ ਦੋਸ਼ੀ ਬਿਭਵ ਕੁਮਾਰ ਦੀ ਨਿਆਂਇਕ ਹਿਰਾਸਤ 6 ਜੁਲਾਈ ਤੱਕ ਵਧਾ ਦਿੱਤੀ ਹੈ। ਬਿਭਵ ਕੁਮਾਰ ਦੀ ਨਿਆਂਇਕ ਹਿਰਾਸਤ ਅੱਜ ਖ਼ਤਮ ਹੋ ਰਹੀ ਸੀ, ਇਸ ਲਈ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
15 ਜੂਨ ਨੂੰ ਬਿਭਵ ਕੁਮਾਰ ਨੂੰ ਅੱਜ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਦਸ ਦਇਏ ਕਿ ਬੀਤੀ 27 ਮਈ ਨੂੰ ਅਦਾਲਤ ਨੇ ਰਿਸ਼ਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਹਾਈ ਕੋਰਟ ਨੇ 14 ਜੂਨ ਨੂੰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਸੀ। ਹਾਈਕੋਰਟ ਬਿਭਵ ਦੀ ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ 1 ਜੁਲਾਈ ਨੂੰ ਕਰੇਗਾ।
ਤੀਸ ਹਜ਼ਾਰੀ ਅਦਾਲਤ ਨੇ ਬੀਤੀ 7 ਜੂਨ ਨੂੰ ਬਿਭਵ ਕੁਮਾਰ ਦੀ ਦੂਜੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।
ਤੀਸ ਹਜ਼ਾਰੀ ਕੋਰਟ ਨੇ ਕਿਹਾ ਸੀ ਕਿ ਇਹ ਮਾਮਲੇ ਦੀ ਜਾਂਚ ਅਜੇ ਸ਼ੁਰੂਆਤੀ ਪੜਾਅ ‘ਤੇ ਹੈ ਅਤੇ ਪੀੜਤਾ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਤੀਸ ਹਜ਼ਾਰੀ ਕੋਰਟ ਨੇ ਕਿਹਾ ਸੀ ਕਿ ਸਵਾਤੀ ਮਾਲੀਵਾਲ ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਹੈ ਅਤੇ ਉਹ ਆਪਣੀ ਪਾਰਟੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਗਈ ਸੀ। ਅਦਾਲਤ ਨੇ ਕਿਹਾ ਸੀ ਕਿ ਇਸ ਗੱਲ ਦੀ ਵੀ ਸੰਭਾਵਨਾ ਹੈ ਕਿ ਜੇਕਰ ਬਿਭਵ ਕੁਮਾਰ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ।
ਦਿੱਲੀ ਪੁਲਿਸ ਨੇ 18 ਮਈ ਨੂੰ ਬਿਭਵ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਸਵਾਤੀ ਨੇ 17 ਮਈ ਨੂੰ ਅਦਾਲਤ ਵਿੱਚ ਆਪਣਾ ਬਿਆਨ ਦਰਜ ਕਰਵਾਇਆ ਸੀ। ਘਟਨਾ 13 ਮਈ ਦੀ ਹੈ। 16 ਮਈ ਨੂੰ ਦਿੱਲੀ ਪੁਲਿਸ ਨੇ ਸਵਾਤੀ ਦੇ ਬਿਆਨ ਦਰਜ ਕਰਕੇ ਐਫਆਈਆਰ ਦਰਜ ਕੀਤੀ ਸੀ।
ਹਿੰਦੁਸਥਾਨ ਸਮਾਚਾਰ