18th Parliament Session 2024: 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਭਾਜਪਾ ਦੇ ਸੰਸਦ ਮੈਂਬਰ ਭਰਤਰਿਹਰੀ ਮਹਿਤਾਬ ਨੂੰ ਪ੍ਰੋਟੇਮ ਸਪੀਕਰ ਵਜੋਂ ਅਹੁਦੇ ਦੀ ਸਹੁੰ ਚੁਕਾਈ।
3 ਜੁਲਾਈ ਤੱਕ ਚੱਲਣ ਵਾਲੇ ਸੈਸ਼ਨ ਦੇ ਪਹਿਲੇ ਦੋ ਦਿਨ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ।
BJP MP Bhartruhari Mahtab takes oath as pro-tem Speaker
Read @ANI Story | https://t.co/ii9mVIMRON#BhartruhariMahtab #ProtemSpeaker #BJP #Parliament pic.twitter.com/PAvCnlBY4y
— ANI Digital (@ani_digital) June 24, 2024
ਬੁੱਧਵਾਰ ਨੂੰ ਨਵੇਂ ਲੋਕ ਸਭਾ ਸਪੀਕਰ ਦੀ ਚੋਣ ਹੋਵੇਗੀ, ਜਦਕਿ ਵੀਰਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੋਹਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਰਾਸ਼ਟਰਪਤੀ ਦੇ ਸੰਬੋਧਨ ‘ਤੇ 28 ਜੂਨ ਅਤੇ 1 ਜੁਲਾਈ ਨੂੰ ਲੋਕ ਸਭਾ ਅਤੇ ਰਾਜ ਸਭਾ ‘ਚ ਚਰਚਾ ਹੋਵੇਗੀ। ਪ੍ਰਧਾਨ ਮੰਤਰੀ 2 ਜੁਲਾਈ ਨੂੰ ਲੋਕ ਸਭਾ ਅਤੇ 3 ਜੁਲਾਈ ਨੂੰ ਰਾਜ ਸਭਾ ਵਿੱਚ ਚਰਚਾ ਦਾ ਜਵਾਬ ਦੇਣਗੇ। ਇਸ ਤੋਂ ਬਾਅਦ ਦੋਵੇਂ ਸਦਨਾਂ ਨੂੰ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ। ਸੈਸ਼ਨ 22 ਜੁਲਾਈ ਤੋਂ ਮੁੜ ਸ਼ੁਰੂ ਹੋਵੇਗਾ, ਜਿਸ ਵਿੱਚ ਕੇਂਦਰੀ ਬਜਟ ਪੇਸ਼ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ