18th Lok Sabha session 2024: 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਨਤਾ ਨੇ ਸਾਡੀ ਨੀਅਤ ਅਤੇ ਨੀਤੀ ’ਤੇ ਮੋਹਰ ਲਗਾਈ ਹੈ। ਅਸੀਂ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਚਾਹੁੰਦੇ ਹਾਂ। ਸੰਸਦੀ ਲੋਕਤੰਤਰ ਵਿੱਚ ਇਹ ਇੱਕ ਮਾਣਮੱਤਾ ਦਿਨ ਹੈ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸਾਡੇ ਆਪਣੇ ਨਵੇਂ ਸੰਸਦ ਭਵਨ ’ਚ ਸਹੁੰ ਚੁੱਕ ਸਮਾਗਮ ਹੋ ਰਿਹਾ ਹੈ।
#WATCH | PM Narendra Modi says, “…The 18th Lok Sabha is starting today. The world’s largest election was conducted in a very grand and glorious manner… This election has also become very important because for the second time after independence, the people of the country have… pic.twitter.com/bASHVtfh3S
— ANI (@ANI) June 24, 2024
ਉਨ੍ਹਾਂ ਕਿਹਾ ਕਿ ਅੱਜ 18ਵੀਂ ਲੋਕ ਸਭਾ ਸ਼ੁਰੂ ਹੋ ਰਹੀ ਹੈ। ਦੁਨੀਆ ਦੀ ਸਭ ਤੋਂ ਵੱਡੀ ਚੋਣ ਸ਼ਾਨਦਾਰ ਤਰੀਕੇ ਨਾਲ ਹੋਈ। ਇਹ ਇਸ ਲਈ ਵੀ ਬਹੁਤ ਮਹੱਤਵਪੂਰਨ ਹੈ ਕਿਉਂਕਿ ਆਜ਼ਾਦੀ ਤੋਂ ਬਾਅਦ ਦੂਜੀ ਵਾਰ ਦੇਸ਼ ਦੀ ਜਨਤਾ ਨੇ ਲਗਾਤਾਰ ਤੀਜੀ ਵਾਰ ਕਿਸੇ ਸਰਕਾਰ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਪਿਛਲੇ 10 ਸਾਲਾਂ ਵਿੱਚ ਹਮੇਸ਼ਾ ਇੱਕ ਪਰੰਪਰਾ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿਉਂਕਿ ਅਸੀਂ ਮੰਨਦੇ ਹਾਂ ਕਿ ਸਰਕਾਰ ਚਲਾਉਣ ਲਈ ਬਹੁਮਤ ਦੀ ਲੋੜ ਹੁੰਦੀ ਹੈ ਪਰ ਦੇਸ਼ ਨੂੰ ਚਲਾਉਣ ਲਈ ਆਮ ਸਹਿਮਤੀ ਸਭ ਤੋਂ ਜ਼ਰੂਰੀ ਹੈ। ਅਸੀਂ ਸਾਰਿਆਂ ਨੂੰ ਨਾਲ ਲੈ ਕੇ ਅੱਗੇ ਵਧਣਾ ਚਾਹੁੰਦੇ ਹਾਂ ਅਤੇ ਫੈਸਲਿਆਂ ਨੂੰ ਗਤੀ ਦੇਣਾ ਚਾਹੁੰਦੇ ਹਾਂ।
ਹਿੰਦੂਸਥਾਨ ਸਮਾਚਾਰ