Parliament Session 2024: ਦੇਸ਼ ਦੀ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਇਹ ਸੈਸ਼ਨ ਕਈ ਤਰ੍ਹਾਂ ਨਾਲ ਖਾਸ ਹੋਣ ਵਾਲਾ ਹੈ। ਸੋਮਵਾਰ ਨੂੰ ਸੈਸ਼ਨ ਸ਼ੁਰੂ ਹੋਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ। ਪ੍ਰੋਟੈਮ ਸਪੀਕਰ ਭਰਤਰਿਹਰੀ ਮਹਿਤਾਬ ਬਾਕੀ ਸੰਸਦ ਮੈਂਬਰਾਂ ਨੂੰ ਵੀ ਸਹੁੰ ਚੁਕਾ ਰਹੇ ਹਨ। ਸਪੀਕਰ ਦੇ ਅਹੁਦੇ ਲਈ ਵੀ ਅੱਜ ਹੀ ਚੋਣ ਹੋਣੀ ਹੈ।
ਤੁਹਾਨੂੰ ਦੱਸ ਦੇਈਏ ਕਿ ਰਾਸ਼ਟਰਪਤੀ 27 ਜੂਨ ਨੂੰ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ 28 ਜੂਨ ਨੂੰ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਦੇ ਮਤੇ ‘ਤੇ ਬਹਿਸ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ 2 ਜਾਂ 3 ਜੁਲਾਈ ਨੂੰ ਬਹਿਸ ਦਾ ਜਵਾਬ ਦੇਣਗੇ। ਇਹ ਸੈਸ਼ਨ 24