Prayagraj,UP: ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲ੍ਹੇ ਦੇ ਸਰਾਯਮਮਰੇਜ ਥਾਣਾ ਖੇਤਰ ‘ਚ ਸੋਮਵਾਰ ਸਵੇਰੇ ਟੈਂਕਰ ਦੀ ਲਪੇਟ ‘ਚ ਆਉਣ ਨਾਲ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਟੈਂਕਰ ਚਾਲਕ ਨੂੰ ਕਾਬੂ ਕਰ ਲਿਆ ਹੈ। ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪੁਲਿਸ ਮੁਤਾਬਕ ਸਰਾਯਮਮਰੇਜ ਥਾਣਾ ਖੇਤਰ ‘ਚ ਸੋਰੋ ਪੈਟਰੋਲ ਪੰਪ ਨੇੜੇ ਸਵੇਰੇ ਇਕ ਬੇਕਾਬੂ ਟੈਂਕਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਵਿਕਾਸ (25), ਦੇਵਕੀ ਪਤਨੀ ਸੁਮਰੀ (60), ਨਮਕੀਨ ਦੀ ਪਤਨੀ ਜਨਤਾ (34), ਪੁੱਤਰ ਦੀਵਾਨਾ ਅਤੇ ਅੱਠ ਮਹੀਨੇ ਦੀ ਬੱਚੀ ਲਕਸ਼ਮੀ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਭੱਜ ਰਹੇ ਟੈਂਕਰ ਚਾਲਕ ਨੂੰ ਭੀੜ ਨੇ ਫੜ ਲਿਆ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਟੈਂਕਰ ਅਤੇ ਡਰਾਈਵਰ ਨੂੰ ਹਿਰਾਸਤ ‘ਚ ਲੈ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਸੂਚਨਾ ਦਿੱਤੀ।
ਪੁਲਿਸ ਦਾ ਕਹਿਣਾ ਹੈ ਕਿ ਇਹ ਸਾਰੇ ਜੌਨਪੁਰ ਜ਼ਿਲ੍ਹੇ ਦੇ ਮੀਰਗੰਜ ਥਾਣੇ ਦੇ ਚੌਂਕੀ ਖੁਰਦ ਇਲਾਕੇ ਦੇ ਰਹਿਣ ਵਾਲੇ ਸਨ। ਉਹ ਕਿਸੇ ਰਿਸ਼ਤੇਦਾਰ ਦੇ ਵਿਆਹ ਵਿੱਚ ਸ਼ਾਮਲ ਹੋ ਕੇ ਘਰ ਪਰਤ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ। ਟਰੱਕ ਡਰਾਈਵਰ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਪ੍ਰਯਾਗਰਾਜ ਜ਼ਿਲੇ ‘ਚ ਸੜਕ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵੀ ਮੌਕੇ ’ਤੇ ਪੁੱਜ ਕੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਹਿੰਦੂਸਥਾਨ ਸਮਾਚਾਰ