Mohali: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਗਿਆ । ਪ੍ਰਕਾਸ਼ ਪੁਰਬ ਦੀ ਖੁੱਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰੇਮ ਸਿੰਘ ਪ੍ਰੇਮੀ ਦੇ ਇਨਟਰਨੇਸ਼ਲ ਪੰਥਕ ਢਾਡੀ ਜੱਥੇ ਨੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ।ਉਨ੍ਹਾਂ ਨੇ ਗੁਰੂ ਸਾਹਿਬ ਵੱਲੋਂ ਮੀਰੀ-ਪੀਰੀ ਕ੍ਰਿਪਾਨਾਂ ਧਾਰਨ ਕਰਨ ਅਤੇ ਜੁਲਮ ਦੇ ਵਿਰੁੱਧ ਜੰਗ ਲੜਨ ਦੇ ਪ੍ਰਸੰਗ ਨੂੰ ਬੜੇ ਹੀ ਭਾਵਪੂਰਨ ਤਰੀਕੇ ਨਾਲ ਸੰਗਤਾਂ ਨੂੰ ਸਰਵਣ ਕਰਾਇਆ। ਸਾਰੇ ਜਥਿਆਂ ਨੂੰ ਸਿਰੋਪਾੳ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ ।
ਹਿੰਦੂਸਥਾਨ ਸਮਾਚਾਰ