New Delhi: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਜ਼ਾਦ ਭਾਰਤ ਦੇ ਲੋਕਤੰਤਰੀ ਇਤਿਹਾਸ ਵਿੱਚ ਕਾਲੇ ਅਧਿਆਏ ਵਜੋਂ ਦਰਜ ਐਮਰਜੈਂਸੀ ਦੀ ਵਰ੍ਹੇਗੰਢ ’ਤੇ ਅੱਜ ਸੱਤਿਆਗ੍ਰਹਿ ਕਰਨ ਵਾਲਿਆਂ ਨੂੰ ਨਮਨ ਕੀਤਾ ਹੈ।
ਭਾਜਪਾ ਨੇ ਆਪਣੇ ਐਕਸ ਹੈਂਡਲ ‘ਤੇ ਸਾਰਿਆਂ ਨੂੰ ਯਾਦ ਕਰਦਿਆਂ ਲਿਖਿਆ ਹੈ, ‘‘ਭਾਰਤੀ ਲੋਕਤੰਤਰ ਅਤੇ ਰਾਜਨੀਤੀ ਦੇ ਸਭ ਤੋਂ ਕਾਲੇ ਅਧਿਆਏ ਐਮਰਜੈਂਸੀ (25 ਜੂਨ, 1975) ਦਾ ਵਿਰੋਧ ਕਰਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਆਸਥਾ ਨੂੰ ਸੰਜੋਕੇ ਰੱਖਣ ਵਾਲੇ ਸਾਰੇ ਸੱਤਿਆਗ੍ਰਹੀਆਂ ਨੂੰ ਸਾਦਰ ਨਮਨ।’’
ਜ਼ਿਕਰਯੋਗ ਹੈ ਕਿ 25 ਜੂਨ 1975 ਉਹ ਦਿਨ ਹੈ ਜੋ ਦੇਸ਼ ਕਦੇ ਨਹੀਂ ਭੁੱਲੇਗਾ। ਇਸੇ ਦਿਨ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਸਲਾਹ ’ਤੇ ਰਾਸ਼ਟਰਪਤੀ ਫਖਰੂਦੀਨ ਅਲੀ ਅਹਿਮਦ ਨੇ ਦੇਸ਼ ‘ਚ ਐਮਰਜੈਂਸੀ ਲਗਾਉਣ ਦਾ ਐਲਾਨ ਕੀਤਾ ਸੀ।
ਹਿੰਦੂਸਥਾਨ ਸਮਾਚਾਰ