Amritsar: ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ’ਚ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਦੀਆਂ ਮੁਸੀਬਤਾਂ ਖਤਮ ਹੋਣ ਦੇ ਸੰਕੇਤ ਨਹੀਂ ਦੇ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ‘ਤੇ ਥਾਣਾ ਈ-ਡਵੀਜ਼ਨ ‘ਚ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਹੁਣ ਪੰਜਾਬ ਪੁਲਿਸ ਅਰਚਨਾ ਮਕਵਾਨਾ ਨੂੰ ਨੋਟਿਸ ਭੇਜਣ ਦੀ ਤਿਆਰੀ ਕਰ ਰਹੀ ਹੈ।
ਏ. ਡੀ. ਸੀ. ਪੀ. ਸਿਟੀ-1 ਦਰਪਨ ਆਹਲੂਵਾਲੀਆ ਨੇ ਕਿਹਾ ਕਿ ਅਰਚਨਾ ਮਕਵਾਨਾ ਨੂੰ ਸਿੱਧੇ ਤੌਰ ’ਤੇ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੂੰ ਨੋਟਿਸ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦਾ ਜਵਾਬ ਦੇਣ ਲਈ ਉਨ੍ਹਾਂ ਨੂੰ ਇੱਥੇ ਆਉਣਾ ਪਵੇਗਾ। ਜਾਂਚ ਪੂਰੀ ਹੋਣ ਅਤੇ ਦੋਸ਼ੀ ਸਾਬਤ ਹੋਣ ਤੋਂ ਬਾਅਦ ਹੀ ਉਨ੍ਹਾਂ ਖਿਲਾਫ ਅਗਲੀ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਅਰਚਨਾ ਨੂੰ ਹਰਿਮੰਦਰ ਸਾਹਿਬ ਵਿੱਚ ਯੋਗਾ ਕਰਨ ਦਾ ਦੋਸ਼ੀ ਮੰਨਿਆ ਹੈ। ਅਰਚਨਾ ਨੇ ਇਸ ਦੀ ਫੋਟੋ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਸੀ। ਇਸ ਤੋਂ ਬਾਅਦ ਸੰਸਥਾ ਹਰਕਤ ਵਿੱਚ ਆਈ।
ਹਿੰਦੂਸਥਾਨ ਸਮਾਚਾਰ