New Delhi; ਆਮ ਆਦਮੀ ਪਾਰਟੀ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਤੇਂਦਰ ਜੈਨ ਦੀ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦਿੱਲੀ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਦੀ ਡਿਫਾਲਟ ਜ਼ਮਾਨਤ ਨਾਲ ਜੁੜੀ ਪਟੀਸ਼ਨ ਨੂੰ ਜੁਲਾਈ ਤੱਕ ਟਾਲਣ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਦਿੱਲੀ ਹਾਈ ਕੋਰਟ ‘ਤੇ ਛੱਡ ਦਿੱਤਾ ਹੈ।
ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਕਿ ਜ਼ਮਾਨਤ ਦੀ ਅਰਜ਼ੀ ਨੂੰ ਬਿਨਾਂ ਵਜ੍ਹਾ ਟਾਲਿਆ ਨਹੀਂ ਜਾਣਾ ਚਾਹੀਦਾ। ਹਾਈਕੋਰਟ ਦੇ ਹੁਕਮਾਂ ਖ਼ਿਲਾਫ਼ ‘ਆਪ’ ਨੇਤਾ ਸਤੇਂਦਰ ਜੈਮਨ ਨੇ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਸੀ।
ਦਰਅਸਲ ‘ਆਪ’ ਨੇਤਾ ਸਤੇਂਦਰ ਜੈਨ ਨੇ ਦਿੱਲੀ ਹਾਈ ਕੋਰਟ ਦੇ 28 ਮਈ ਦੇ ਉਸ ਆਦੇਸ਼ ਦੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ ਜਿਸ ‘ਚ ਉਨ੍ਹਾਂ ਦੀ ਡਿਫਾਲਟ ਜ਼ਮਾਨਤ ਪਟੀਸ਼ਨ 9 ਜੁਲਾਈ 2024 ਤੱਕ ਟਾਲ ਦਿੱਤੀ ਗਈ ਸੀ, ਜਿਸ ਦੇ ਨਾਲ ਹੀ ਨੋਟਿਸ ਵੀ ਜਾਰੀ ਕੀਤਾ ਗਿਆ ਸੀ।
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਉਮੀਦ ਜਤਾਈ ਕਿ ਦਿੱਲੀ ਹਾਈ ਕੋਰਟ ਆਮ ਆਦਮੀ ਪਾਰਟੀ (ਆਪ) ਨੇਤਾ ਸਤੇਂਦਰ ਜੈਨ ਦੀ ਡਿਫਾਲਟ ਜ਼ਮਾਨਤ ਪਟੀਸ਼ਨ ‘ਤੇ ਬਿਨਾਂ ਕਿਸੇ ਦੇਰੀ ਦੇ ਫੈਸਲਾ ਕਰੇਗੀ। ਸਿਖਰਲੀ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਕੇਸ ਵਿੱਚ ਮਨੀ ਲਾਂਡਰਿੰਗ ਮਾਮਲੇ ਵਿੱਚ ਉਸਦੀ ਜ਼ਮਾਨਤ ਪਟੀਸ਼ਨ ਨੂੰ ਮੁਲਤਵੀ ਕਰਨ ਦੇ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਜੈਨ ਦੀ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਵੀ ਇਨਕਾਰ ਕਰ ਦਿੱਤਾ।
ਜਸਟਿਸ ਮਨੋਜ ਮਿਸ਼ਰਾ ਅਤੇ ਜਸਟਿਸ ਐਸਵੀਐਨ ਭੱਟੀ ਦੀ ਇੱਕ ਛੁੱਟੀ ਵਾਲੇ ਬੈਂਚ ਦਿੱਲੀ ਹਾਈ ਕੋਰਟ ਦੇ 28 ਮਈ ਦੇ ਆਦੇਸ਼ ਵਿਰੁੱਧ ਜੈਨ ਦੀ ਚੁਣੌਤੀ ਦੀ ਸੁਣਵਾਈ ਕਰ ਰਿਹਾ ਸੀ, ਜਿਸ ਨੇ ਉਸਦੀ ਮੂਲ ਜ਼ਮਾਨਤ ਪਟੀਸ਼ਨ ਨੂੰ 9 ਜੁਲਾਈ, 2024 ਤੱਕ ਮੁਲਤਵੀ ਕਰ ਦਿੱਤਾ ਸੀ। ਬੈਂਚ ਨੇ ਕਿਹਾ ਕਿ ਇਹ ਕਹਿਣ ਦੀ ਲੋੜ ਨਹੀਂ ਹੈ ਕਿ ਜ਼ਮਾਨਤ ਅਰਜ਼ੀਆਂ ਨੂੰ ਬੇਲੋੜੇ ਮੁਲਤਵੀ ਨਹੀਂ ਕੀਤਾ ਜਾਣਾ ਚਾਹੀਦਾ। ਹਾਲਾਂਕਿ, ਸੁਪਰੀਮ ਕੋਰਟ ਨੇ ਕਿਹਾ ਕਿ ਉਸ ਨੂੰ ਜੈਨ ਦੀ ਪਟੀਸ਼ਨ ਨੂੰ ਜੁਲਾਈ ਤੱਕ ਮੁਲਤਵੀ ਕਰਨ ਦੇ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਿੱਚ ਕੋਈ ਯੋਗਤਾ ਨਹੀਂ ਮਿਲੀ।
ਹਿੰਦੂਸਥਾਨ ਸਮਾਚਾਰ