Asaduddin Owaisi: AIMIM ਦੇ ਕੌਮੀ ਪ੍ਰਧਾਨ ਅਤੇ ਹੈਦਰਾਬਾਦ ਦੇ ਸਾੰਸਦ ਅਸਦੁਦੀਨ ਓਵੈਸੀ ਖ਼ਿਲਾਫ਼ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਐਡਵੋਕੇਟ ਵਿਨੀਤ ਜਿੰਦਲ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 103 ਦੇ ਤਹਿਤ ਰਾਸ਼ਟਰਪਤੀ ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਓਵੈਸੀ ਨੂੰ ਫਲਸਤੀਨ’ ਪ੍ਰਤੀ ਆਪਣੀ ਵਫ਼ਾਦਾਰੀ ਦਿਖਾਉਣ ਲਈ ਧਾਰਾ 102 (4) ਦੇ ਤਹਿਤ ‘ਸਾੰਸਦ ਦੇ ਤੌਰ ਤੇ ਉਨ੍ਹਾਂ ਨੂੰ ਅਯੋਗ ਠਹਿਰਾਉਣ ਦੀ ਮੰਗ ਕੀਤੀ ਹੈ।
ਇਸ ਤੋਂ ਇਲਾਵਾ ਸੁਪਰੀਮ ਕੋਰਟ ‘ਚ ਐਡਵੋਕੇਟ ਹਰੀਸ਼ੰਕਰ ਜੈਨ ਨੇ ਵੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਅਸਦੁਦੀਨ ਓਵੈਸੀ ਖਿਲਾਫ ਸ਼ਿਕਾਇਤ ਕੀਤੀ ਹੈ ਅਤੇ ਉਨ੍ਹਾਂ ਨੂੰ ਅਯੋਗ ਠਹਿਰਾਉਣ ਦੀ ਮੰਗ ਕੀਤੀ ਹੈ।