Jammu-Kashmir: ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਇੱਕ ਜੰਗਲੀ ਖੇਤਰ ’ਚ ਸ਼ੱਕੀ ਗਤੀਵਿਧੀਆਂ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਆਉਣ-ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਹਨ। ਤਲਾਸ਼ੀ ਮੁਹਿੰਮ ਕਾਂਡਾ-ਪੋਨੀ ਇਲਾਕੇ ‘ਚ ਚਲਾਈ ਗਈ।
ਜ਼ਿਕਰਯੋਗ ਹੈ ਕਿ ਇੱਥੇ 9 ਜੂਨ ਨੂੰ ਅੱਤਵਾਦੀਆਂ ਨੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ 53 ਸੀਟਾਂ ਵਾਲੀ ਬੱਸ ‘ਤੇ ਗੋਲੀਬਾਰੀ ਕੀਤੀ ਸੀ। ਗੋਲੀਬਾਰੀ ਤੋਂ ਬਾਅਦ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ ਸੀ। ਇਸ ਦੌਰਾਨ 9 ਲੋਕਾਂ ਦੀ ਮੌਤ ਹੋ ਗਈ ਅਤੇ 41 ਹੋਰ ਜ਼ਖਮੀ ਹੋ ਗਏ ਸਨ।
ਖ਼ਬਰ ਲਿਖੇ ਜਾਣ ਤੱਕ ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਸੀ। ਸੁਰੱਖਿਆ ਬਲਾਂ ਨੇ ਜੰਗਲੀ ਖੇਤਰ ਨੂੰ ਘੇਰ ਲਿਆ ਹੈ। ਇੱਥੇ ਅੱਤਵਾਦੀਆਂ ਦੇ ਲੁਕੇ ਹੋਣ ਦਾ ਖਦਸ਼ਾ ਹੈ।
ਹਿੰਦੂਸਥਾਨ ਸਮਾਚਾਰ