New Delhi: ਲੋਕ ਸਭਾ ਦੇ ਸਪੀਕਰ ਚੁਣੇ ਜਾਣ ਤੋਂ ਬਾਅਦ, ਓਮ ਬਿਰਲਾ ਨੇ ਬੁੱਧਵਾਰ ਨੂੰ ਐਮਰਜੈਂਸੀ ਵਿਰੁੱਧ ਪ੍ਰਸਤਾਵ ਪੇਸ਼ ਕੀਤਾ। ਇਸ ਪ੍ਰਸਤਾਵ ਦਾ ਭਾਰਤੀ ਜਨਤਾ ਪਾਰਟੀ ਨੇ ਸਵਾਗਤ ਕੀਤਾ ਹੈ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਬੁੱਧਵਾਰ ਨੂੰ ਟਵੀਟ ਕਰਕੇ ਪ੍ਰਸਤਾਵ ਦਾ ਸਵਾਗਤ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਦੁਆਰਾ ਬਣਾਏ ਗਏ ਭਾਰਤ ਦੇ ਸੰਵਿਧਾਨ ‘ਤੇ ਕਾਂਗਰਸ ਦੇ ਇਸ ਹਮਲੇ ਦੀ ਅਸੀਂ ਨਿੰਦਾ ਕਰਦੇ ਹਾਂ।
ਨੱਡਾ ਨੇ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ‘ਤਾਨਾਸ਼ਾਹੀ ਬੰਦ ਕਰੋ’ ਵਰਗੇ ਨਾਅਰੇ ਲਗਾ ਕੇ ਲੋਕ ਸਭਾ ਸਪੀਕਰ ਦੇ ਭਾਸ਼ਣ ‘ਚ ਰੁਕਾਵਟਾਂ ਖੜ੍ਹੀਆਂ ਕਰਨ ਦਾ ਕੰਮ ਕੀਤਾ, ਉਸਨੂੰ ਇਸ ਪ੍ਰਸਤਾਵ ਦੇ ਸਮਰਥਨ ਵਜੋਂ ਸਵੀਕਾਰ ਕਰਦਾ ਹਾਂ। ਉਨ੍ਹਾਂ ਕਿਹਾ ਕਿ 1975 ਵਿੱਚ ਲਗਾਈ ਗਈ ਐਮਰਜੈਂਸੀ ਇਸ ਦੇਸ਼ ਵਿੱਚ ਤਾਨਾਸ਼ਾਹੀ ਦੀ ਇੱਕ ਮਿਸਾਲ ਸੀ। ਇਹ ਉਹ ਦੌਰ ਸੀ ਜਦੋਂ ਵਿਰੋਧੀ ਨੇਤਾਵਾਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ, ਪੂਰੇ ਦੇਸ਼ ਨੂੰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਅਤੇ ਨਾਗਰਿਕਾਂ ਦੇ ਬੁਨਿਆਦੀ ਅਧਿਕਾਰਾਂ ਨੂੰ ਖੋਹ ਲਿਆ ਗਿਆ ਸੀ। ਤਤਕਾਲੀ ਤਾਨਾਸ਼ਾਹੀ ਸਰਕਾਰ ਨੇ ਮੀਡੀਆ ‘ਤੇ ਪਾਬੰਦੀਆਂ ਲਗਾ ਦਿੱਤੀਆਂ ਸਨ ਅਤੇ ਨਿਆਂਪਾਲਿਕਾ ਦੀ ਖੁਦਮੁਖਤਿਆਰੀ ‘ਤੇ ਵੀ ਰੋਕ ਲਗਾ ਦਿੱਤੀ ਸੀ। ਜੇਕਰ ਕਾਂਗਰਸ ਨੇ ਐਮਰਜੈਂਸੀ ਦੇ ਉਸ ਦੌਰ ਨੂੰ ਲੋਕਤੰਤਰ ਦੇ ਸਭ ਤੋਂ ਕਾਲੇ ਅਧਿਆਏ ਵਜੋਂ ਸਵੀਕਾਰ ਕੀਤਾ ਹੈ, ਤਾਂ ਅਸੀਂ ਇਸ ਪਹਿਲਕਦਮੀ ਦਾ ਸਵਾਗਤ ਕਰਦੇ ਹਾਂ।
ਹਿੰਦੂਸਥਾਨ ਸਮਾਚਾਰ