Jammu-Kashmir: ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਗੰਦੋਹ ਦੇ ਜੰਗਲੀ ਖੇਤਰ ਵਿੱਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨੇ ਮੁੱਠਭੇੜ ਵਿੱਚ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਫਿਲਹਾਲ ਇਲਾਕੇ ‘ਚ ਸੁਰੱਖਿਆ ਬਲਾਂ ਦਾ ਆਪਰੇਸ਼ਨ ਜਾਰੀ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 11 ਅਤੇ 12 ਜੂਨ ਨੂੰ ਪਹਾੜੀ ਜ਼ਿਲ੍ਹੇ ਵਿੱਚ ਦੋਹਰੇ ਅੱਤਵਾਦੀ ਹਮਲਿਆਂ ਤੋਂ ਬਾਅਦ ਫੌਜ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਨਾਲ ਪੁਲਿਸ ਵਲੋਂ ਡੂੰਘੀ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਬੁੱਧਵਾਰ ਸਵੇਰੇ ਗੰਦੋਹ ਇਲਾਕੇ ਦੇ ਬਜਾਦ ਪਿੰਡ ‘ਚ ਆਪਰੇਸ਼ਨ ਦੌਰਾਨ ਇਲਾਕੇ ‘ਚ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਨੇੜੇ ਆਉਂਦੇ ਦੇਖ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਇਸ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਹੈ।
ਇਸ ਤੋਂ ਪਹਿਲਾਂ 11 ਜੂਨ ਨੂੰ ਚੱਤਰਗੱਲਾ ‘ਚ ਇਕ ਸਾਂਝੀ ਜਾਂਚ ਚੌਕੀ ‘ਤੇ ਅੱਤਵਾਦੀਆਂ ਦੇ ਹਮਲੇ ‘ਚ 6 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ ਸਨ, ਜਦਕਿ ਅਗਲੇ ਦਿਨ ਗੰਦੋਹ ਇਲਾਕੇ ‘ਚ ਕੋਟਾ ਟਾਪ ‘ਤੇ ਅੱਤਵਾਦੀਆਂ ਨਾਲ ਗੋਲੀਬਾਰੀ ‘ਚ ਇਕ ਪੁਲਿਸ ਕਰਮਚਾਰੀ ਜ਼ਖਮੀ ਹੋ ਗਿਆ ਸੀ।
ਹਿੰਦੂਸਥਾਨ ਸਮਾਚਾਰ