Delhi-NCR Rains: ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਨੇੜਲੇ ਗਾਜ਼ੀਆਬਾਦ, ਨੋਇਡਾ, ਫਰੀਦਾਬਾਦ ਅਤੇ ਗੁਰੂਗ੍ਰਾਮ ਵਿੱਚ ਮੌਸਮ ਸੁਹਾਵਣਾ ਹੋ ਗਿਆ ਹੈ। ਰਾਤ ਤੋਂ ਅਸਮਾਨ ‘ਚ ਡੇਰੇ ਜਮਾਈ ਬੱਦਲਾਂ ਨੇ ਗਰਮੀ ਨਾਲ ਜੂਝ ਰਹੇ ਲੋਕਾਂ ‘ਤੇ ਕੁਝ ਤਰਸ ਕੀਤਾ ਹੈ। ਅੱਜ ਸਵੇਰੇ ਕਈ ਇਲਾਕਿਆਂ ‘ਚ ਭਾਰੀ ਮੀਂਹ ਪੈ ਰਿਹਾ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਫੌਰੀ ਤੌਰ ’ਤੇ ਰਾਹਤ ਮਿਲੀ ਹੈ।
#WATCH दिल्ली: राष्ट्रीय राजधानी के कई हिस्सों में बारिश होने से लोगों को गर्मी से राहत मिली।
वीडियो खान मार्केट इलाके से है। pic.twitter.com/XwbQlfNyf3
— ANI_HindiNews (@AHindinews) June 27, 2024
ਮੌਸਮ ਦੀ ਮਿਹਰਬਾਨੀ ਦੇ ਉਲਟ ਰਾਸ਼ਟਰੀ ਰਾਜਧਾਨੀ ਦੇ ਕਈ ਹਿੱਸਿਆਂ ਵਿੱਚ ਨਾਗਰਿਕ ਲਗਭਗ ਇੱਕ ਮਹੀਨੇ ਤੋਂ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਰਾਜਧਾਨੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਦਿੱਤੀ ਜਾ ਰਹੀ ਹੈ। ਦੂਜੇ ਪਾਸੇ ਦੇਸ਼ ਦੇ ਕਈ ਰਾਜਾਂ ਵਿੱਚ ਮਾਨਸੂਨ ਆ ਗਿਆ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਕੇਰਲ, ਕਰਨਾਟਕ, ਕੋਂਕਣ, ਗੋਆ, ਗੁਜਰਾਤ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
ਦਿੱਲੀ-ਐਨਸੀਆਰ ਵਿੱਚ ਸਵੇਰ ਤੋਂ ਹੀ ਹਵਾ ਵਿੱਚ ਠੰਢਕ ਸੀ। ਮੌਸਮ ਵਿਭਾਗ ਨੇ ਅਗਲੇ ਕੁਝ ਘੰਟਿਆਂ ਵਿੱਚ ਗੁਰੂਗ੍ਰਾਮ, ਪਾਲਮ, ਦਵਾਰਕਾ, ਦੱਖਣੀ ਦਿੱਲੀ ਅਤੇ ਫਰੀਦਾਬਾਦ ਦੇ ਕੁਝ ਹਿੱਸਿਆਂ ਵਿੱਚ ਚੰਗੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
ਹਿੰਦੂਸਥਾਨ ਸਮਾਚਾਰ