Amritsar Yoga Controversy:ਪੰਜਾਬ ਪੁਲਿਸ ਨੇ ਹਰਿਮੰਦਰ ਸਾਹਿਬ ‘ਚ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ਨੂੰ ਨੋਟਿਸ ਭੇਜਿਆ ਹੈ। ਇਸ ਦੇ ਨਾਲ ਹੀ ਮਕਵਾਣਾ ਨੇ ਹੁਣ ਸੋਸ਼ਲ ਮੀਡੀਆ ‘ਤੇ ਇੱਕ ਹੋਰ ਵੀਡੀਓ ਪੋਸਟ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਐਫ. ਆਈ. ਆਰ. ਵਾਪਸ ਲੈਣ ਦੀ ਸਲਾਹ ਦਿੱਤੀ ਹੈ। ਉਸਦਾ ਕਹਿਣਾ ਹੈ ਕਿ ਨਹੀਂ ਤਾਂ ਉਸਦੀ ਕਾਨੂੰਨੀ ਟੀਮ ਜਵਾਬ ਦੇਵੇਗੀ।
Gurudwara Yoga Controversy…
Archana Makwana, in a video, denied any wrongdoing and asks SGPC to take back the FIR, stating she is prepared to face a legal battle with her legal team.#archanamakwana #amritsar #ajeetbharti pic.twitter.com/IlxDDw5lBd
— Vivek Shukla (@vivekcool007) June 27, 2024
ਪੰਜਾਬ ਪੁਲਿਸ ਮੁਤਾਬਕ ਅਰਚਨਾ ਮਕਵਾਨਾ ਨੂੰ ਨੋਟਿਸ ਭੇਜਿਆ ਗਿਆ ਹੈ। ਇਸ ਵਿੱਚ ਅਰਚਨਾ ਨੂੰ 30 ਜੂਨ ਨੂੰ ਅੰਮ੍ਰਿਤਸਰ ਦੇ ਥਾਣਾ ਈ-ਡਵੀਜ਼ਨ ਵਿੱਚ ਆ ਕੇ ਆਪਣਾ ਜਵਾਬ ਦਾਇਰ ਕਰਨਾ ਹੋਵੇਗਾ। ਥਾਣਾ ਈ-ਡਵੀਜ਼ਨ ਵਿੱਚ ਹੀ ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ’ਤੇ ਮਕਵਾਣਾ ਖ਼ਿਲਾਫ਼ 295-ਏ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਮਕਵਾਨਾ ਮੁਆਫੀ ਮੰਗਣ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਨਾਲ ਕਾਨੂੰਨੀ ਲੜਾਈ ਲੜਨ ਲਈ ਤਿਆਰ ਹਨ।
ਹਿੰਦੂਸਥਾਨ ਸਮਾਚਾਰ