New Delhi: ਘਰੇਲੂ ਸ਼ੇਅਰ ਬਾਜ਼ਾਰ ‘ਚ ਮਜ਼ਬੂਤੀ ਦਾ ਨਵਾਂ ਰਿਕਾਰਡ ਬਣਾਉਣ ਦਾ ਸਿਲਸਿਲਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਅੱਜ ਦਾ ਕਾਰੋਬਾਰ ਵੀ ਆਲ ਟਾਈਮ ਹਾਈ ਓਪਨਿੰਗ ਦਾ ਰਿਕਾਰਡ ਬਣਾਉਣ ਨਾਲ ਸ਼ੁਰੂ ਹੋਇਆ। ਸ਼ੁਰੂਆਤੀ ਕਾਰੋਬਾਰ ‘ਚ ਮੁਨਾਫਾ ਬੁਕਿੰਗ ਕਾਰਨ ਸ਼ੇਅਰ ਬਾਜ਼ਾਰ ਕੁਝ ਸਮੇਂ ਲਈ ਲਾਲ ਨਿਸ਼ਾਨ ‘ਤੇ ਕਾਰੋਬਾਰ ਕਰਦਾ ਰਿਹਾ, ਪਰ ਇਸ ਤੋਂ ਬਾਅਦ ਇਕ ਵਾਰ ਫਿਰ ਖਰੀਦਦਾਰੀ ਦਾ ਸਮਰਥਨ ਮਿਲਣ ਕਾਰਨ ਸ਼ੇਅਰ ਬਾਜ਼ਾਰ ਲਗਾਤਾਰ ਤੀਜੇ ਦਿਨ ਮਜ਼ਬੂਤੀ ਦਾ ਨਵਾਂ ਰਿਕਾਰਡ ਬਣਾਉਣ ‘ਚ ਸਫਲ ਰਿਹਾ। ਬੀਐਸਈ ਦਾ ਸੈਂਸੈਕਸ ਅੱਜ ਪਹਿਲੀ ਵਾਰ 79 ਹਜ਼ਾਰ ਅੰਕਾਂ ਦੇ ਪੱਧਰ ਨੂੰ ਪਾਰ ਕਰਨ ਵਿੱਚ ਸਫ਼ਲ ਰਿਹਾ। ਫਿਲਹਾਲ ਕਾਰੋਬਾਰ ਦੌਰਾਨ ਸੈਂਸੈਕਸ 23.77 (0.030 ਫੀਸਦੀ) ਦੀ ਮਜ਼ਬੂਤੀ ਨਾਲ 78,698.02 ਅੰਕ ਦੇ ਪੱਧਰ ’ਤੇ ਅਤੇ ਨਿਫਟੀ 8.30 (0.035 ਫੀਦਸੀ) ਦੀ ਮਜ਼ਬੂਤੀ ਨਾਲ 23,877.10 ਅੰਕ ਦੇ ਪੱਧਰ ਕਾਰੋਬਾਰ ਕਰਦੇ ਨਜ਼ਰ ਆਏ।
ਕਾਰੋਬਾਰ ਦੇ ਸ਼ੁਰੂਆਤੀ ਪਹਿਲੇ ਘੰਟੇ ਦੇ ਬਾਅਦ ਸ਼ੇਅਰ ਬਾਜ਼ਾਰ ਦੇ ਦਿੱਗਜ਼ ਸ਼ੇਅਰਾਂ ਵਿਚੋਂ ਅਲਟ੍ਰਾਟੈਕ ਸੀਮੈਂਟ, ਗ੍ਰਾਸੀਮ ਇੰਡਸਟ੍ਰੀਜ਼, ਡਾ. ਰੈੱਡੀਜ਼ ਲੈਬਾਰਟ੍ਰੀਜ਼, ਜੇਐਸਡਬਲਯੂ ਸਟੀਲ ਅਤੇ ਰਿਲਾਇੰਸ ਇੰਡਸਟ੍ਰੀਜ਼ ਦੇ ਸ਼ੇਅਰ 4.29 ਫੀਸਦੀ ਤੋਂ 1.07 ਫੀਸਦੀ ਦੀ ਮਜ਼ਬੂਤੀ ਨਾਲ ਕਾਰੋਬਾਰ ਕਰ ਰਹੇ ਸਨ। ਦੂਜੇ ਪਾਸੇ ਐਚਸੀਐਲ ਟੈਕਨਾਲੋਜੀ, ਮਾਰੂਤੀ ਸੁਜ਼ੂਕੀ, ਟੇਕ ਮਹਿੰਦਰਾ, ਮਹਿੰਦਰਾ ਐਂਡ ਮਹਿੰਦਰਾ ਅਤੇ ਕੋਲ ਇੰਡੀਆ ਦੇ ਸ਼ੇਅਰ 0.85 ਫੀਸਦੀ ਤੋਂ 0.63 ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰਦੇ ਨਜ਼ਰ ਆਏ। ਇਸੇ ਤਰ੍ਹਾਂ ਸੈਂਸੈਕਸ ‘ਚ ਸ਼ਾਮਲ 30 ਸ਼ੇਅਰਾਂ ‘ਚੋਂ 16 ਸ਼ੇਅਰ ਖਰੀਦਦਾਰੀ ਦੇ ਸਮਰਥਨ ਨਾਲ ਹਰੇ ਨਿਸ਼ਾਨ ‘ਤੇ ਰਹੇ। ਦੂਜੇ ਪਾਸੇ ਬਿਕਵਾਲੀ ਦੇ ਦਬਾਅ ਕਾਰਨ 14 ਸ਼ੇਅਰ ਲਾਲ ਨਿਸ਼ਾਨ ‘ਤੇ ਕਾਰੋਬਾਰ ਕਰ ਰਹੇ ਹਨ। ਜਦੋਂ ਕਿ ਨਿਫਟੀ ‘ਚ ਸ਼ਾਮਲ ਸ਼ੇਅਰਾਂ ‘ਚੋਂ 21 ਸ਼ੇਅਰ ਹਰੇ ਨਿਸ਼ਾਨ ‘ਚ ਅਤੇ 29 ਸ਼ੇਅਰ ਲਾਲ ਨਿਸ਼ਾਨ ‘ਚ ਕਾਰੋਬਾਰ ਕਰਦੇ ਦੇਖੇ ਗਏ।
ਬੀ.ਐੱਸ.ਈ. ਦਾ ਸੈਂਸੈਕਸ ਅੱਜ ਇਕ ਵਾਰ ਫਿਰ ਆਲ ਟਾਈਮ ਹਾਈ ਦਾ ਨਵਾਂ ਰਿਕਾਰਡ ਬਣਾਉਂਦੇ ਹੋਏ 84.42 ਅੰਕਾਂ ਦੀ ਮਜ਼ਬੂਤੀ ਨਾਲ 78,758.67 ਅੰਕਾਂ ਦੇ ਪੱਧਰ ‘ਤੇ ਖੁੱਲ੍ਹਿਆ। ਕਾਰੋਬਾਰ ਸ਼ੁਰੂ ਹੁੰਦੇ ਹੀ ਵਿਕਰੀ ਦੇ ਦਬਾਅ ਕਾਰਨ ਇਹ ਸੂਚਕਾਂਕ ਲਾਲ ਨਿਸ਼ਾਨ ’ਚ ਆ ਕੇ 78,467.34 ਅੰਕ ‘ਤੇ ਪਹੁੰਚ ਗਿਆ, ਪਰ ਇਸ ਤੋਂ ਬਾਅਦ ਖਰੀਦਦਾਰਾਂ ਨੇ ਬਾਜ਼ਾਰ ‘ਚ ਆਪਣੀ ਮੌਜੂਦਗੀ ਦਾ ਅਹਿਸਾਸ ਕਰਵਾਇਆ, ਜਿਸ ਕਾਰਨ ਇਸ ਸੂਚਕਾਂਕ ਨੇ ਤੇਜ਼ੀ ਫੜ ਲਈ। ਲਗਾਤਾਰ ਖਰੀਦਦਾਰੀ ਦੇ ਸਮਰਥਨ ਨਾਲ, ਥੋੜ੍ਹੇ ਸਮੇਂ ਵਿੱਚ ਹੀ ਇਹ ਸੂਚਕਾਂਕ 79,013.76 ਅੰਕਾਂ ਦੇ ਉੱਚਤਮ ਪੱਧਰ ‘ਤੇ ਪਹੁੰਚ ਗਿਆ। ਹਾਲਾਂਕਿ ਇਸ ਤੋਂ ਬਾਅਦ ਬਿਕਵਾਲੀ ਕਾਰਨ ਇਹ ਸੂਚਕਾਂਕ 79 ਹਜ਼ਾਰ ਅੰਕਾਂ ਦੇ ਪੱਧਰ ਤੋਂ ਹੇਠਾਂ ਆ ਗਿਆ।
ਸੈਂਸੈਕਸ ਦੀ ਤਰ੍ਹਾਂ ਐੱਨਐੱਸਈ ਨਿਫਟੀ ਨੇ ਵੀ ਅੱਜ 12.75 ਅੰਕਾਂ ਦੀ ਮਜ਼ਬੂਤੀ ਨਾਲ 23,881.55 ਅੰਕਾਂ ‘ਤੇ ਕਾਰੋਬਾਰ ਕਰਨਾ ਸ਼ੁਰੂ ਕੀਤਾ, ਜਿਸ ਨਾਲ ਲਗਾਤਾਰ ਦੂਜੇ ਦਿਨ ਆਲ ਟਾਈਮ ਹਾਈ ਓਪਨਿੰਗ ਦਾ ਰਿਕਾਰਡ ਬਣਿਆ। ਬਾਜ਼ਾਰ ਖੁੱਲ੍ਹਦੇ ਹੀ ਵਿਕਰੀ ਦੇ ਦਬਾਅ ਕਾਰਨ ਇਹ ਸੂਚਕਾਂਕ ਲਾਲ ਨਿਸ਼ਾਨ ਵਿੱਚ ਡਿੱਗ ਗਿਆ ਅਤੇ 23,805.40 ਅੰਕਾਂ ਦੇ ਪੱਧਰ ‘ਤੇ ਪਹੁੰਚ ਗਿਆ। ਪਰ ਇਸ ਤੋਂ ਬਾਅਦ ਖਰੀਦਦਾਰੀ ਦਾ ਸਮਰਥਨ ਮਿਲਣ ਤੋਂ ਬਾਅਦ ਇਸ ਸੂਚਕਾਂਕ ਦੀ ਰਫ਼ਤਾਰ ’ਚ ਤੇਜ਼ੀ ਨਜ਼ਰ ਆਈ।
ਜ਼ਿਕਰਯੋਗ ਹੈ ਕਿ ਆਖਰੀ ਕਾਰੋਬਾਰੀ ਦਿਨ ਬੁੱਧਵਾਰ ਨੂੰ ਸੈਂਸੈਕਸ 620.73 ਅੰਕ ਜਾਂ 0.80 ਫੀਸਦੀ
ਮਜ਼ਬੂਤੀ ਨਾਲ 78,674.25 ਅੰਕਾਂ ਦੇ ਪੱਧਰ ‘ਤੇ ਅਤੇ ਨਿਫਟੀ 147.50 ਅੰਕ ਜਾਂ 0.62 ਅੰਕਾਂ ਦੀ ਮਜ਼ਬੂਤੀ ਨਾਲ 23,868.80 ਅੰਕਾਂ ਦੇ ਪੱਧਰ ‘ਤੇ ਬੰਦ ਹੋਇਆ ਸੀ।
ਹਿੰਦੂਸਥਾਨ ਸਮਾਚਾਰ