New Delhi: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਅੱਜ ਦਿੱਲੀ ਦੇ ਏਮਜ਼ ਹਸਪਤਾਲ ਤੋਂ ਛੁੱਟੀ ਮਿਲ ਗਈ। ਕੱਲ੍ਹ ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
ਉਨ੍ਹਾਂ ਨੂੰ ਏਮਜ਼ ਦੇ ਜੇਰੀਆਟ੍ਰਿਕ ਵਿਭਾਗ (ਬਜ਼ੁਰਗਾਂ ਦਾ ਇਲਾਜ ਕਰਨ ਵਾਲਾ ਵਿਭਾਗ) ਦੇ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ। ਉਨ੍ਹਾਂ ਨੂੰ ਉਮਰ ਸੰਬੰਧੀ ਸਮੱਸਿਆਵਾਂ ਕਾਰਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
ਅਡਵਾਨੀ ਇਸ ਸਮੇਂ 96 ਸਾਲ ਦੇ ਹਨ ਅਤੇ ਉਮਰ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦਾ ਘਰ ਵਿੱਚ ਨਿਯਮਤ ਚੈਕਅੱਪ ਹੁੰਦਾ ਹੈ। ਹਾਲ ਹੀ ‘ਚ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ।
ਹਿੰਦੂਸਥਾਨ ਸਮਾਚਾਰ