New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰਾਸ਼ਟਰਪਤੀ ਵੱਲੋਂ ਸੰਸਦ ਦੇ ਸੰਯੁਕਤ ਸੈਸ਼ਨ ’ਚ ਸੰਬੋਧਨ ਨੂੰ ਵਿਆਪਕ ਦੱਸਿਆ ਅਤੇ ਕਿਹਾ ਕਿ ਇਸ ਵਿੱਚ ਤਰੱਕੀ ਅਤੇ ਸੁਸ਼ਾਸਨ ਲਈ ਰੋਡਮੈਪ ਪੇਸ਼ ਕੀਤਾ ਗਿਆ।
ਪ੍ਰਧਾਨ ਮੰਤਰੀ ਮੋਦੀ ਨੇ ਐਕਸ ’ਤੇ ਲਿਖਿਆ, “ਰਾਸ਼ਟਰਪਤੀ ਜੀ ਦਾ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਵਿਆਪਕ ਸੀ ਅਤੇ ਇਸ ’ਚ ਤਰੱਕੀ ਅਤੇ ਸੁਸ਼ਾਸਨ ਲਈ ਰੋਡਮੈਪ ਪੇਸ਼ ਕੀਤਾ ਗਿਆ। ਇਸ ਵਿੱਚ ਭਾਰਤ ਵੱਲੋਂ ਕੀਤੀ ਜਾ ਰਹੀ ਪ੍ਰਗਤੀ ਅਤੇ ਭਵਿੱਖ ਵਿੱਚ ਹੋਣ ਵਾਲੀਆਂ ਸੰਭਾਵਨਾਵਾਂ ਨੂੰ ਸ਼ਾਮਲ ਕੀਤਾ ਗਿਆ। ਉਨ੍ਹਾਂ ਦੇ ਸੰਬੋਧਨ ਨੇ ਕੁਝ ਪ੍ਰਮੁੱਖ ਚੁਣੌਤੀਆਂ ਦਾ ਵੀ ਜ਼ਿਕਰ ਕੀਤਾ ਗਿਆ, ਜਿਨ੍ਹਾਂ ਨੂੰ ਸਾਨੂੰ ਆਪਣੇ ਨਾਗਰਿਕਾਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਸਮੂਹਿਕ ਤੌਰ ‘ਤੇ ਦੂਰ ਕਰਨਾ ਪਵੇਗਾ।’
ਹਿੰਦੂਸਥਾਨ ਸਮਾਚਾਰ