New Delhi: ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੈਂਬਰਸ਼ਿਪ ਵੀਰਵਾਰ ਨੂੰ ਬਹਾਲ ਕਰ ਦਿੱਤੀ ਗਈ। ਪਿਛਲੇ ਸਾਲ ਮਾਨਸੂਨ ਸੈਸ਼ਨ ਦੌਰਾਨ ਉਨ੍ਹਾਂ ਨੂੰ ਸਪੀਕਰ ਦੀਆਂ ਹਦਾਇਤਾਂ ਦੀ ਵਾਰ-ਵਾਰ ਉਲੰਘਣਾ ਕਰਨ ਕਾਰਨ ਮੌਨਸੂਨ ਸੈਸ਼ਨ ਦੇ ਬਾਕੀ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ।
ਵੀਰਵਾਰ ਰਾਜ ਸਭਾ ਦੇ 254ਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਰੱਦ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੰਜੇ ਸਿੰਘ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਵਲੋਂ 24 ਜੁਲਾਈ 2023 ਨੂੰ ਆਪਣੇ ਨਤੀਜੇ ਪੇਸ਼ ਕਰਨ ਤੱਕ ਸਦਨ ਦੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ 26 ਜੂਨ, 2024 ਨੂੰ ਰਾਜ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਸੰਜੇ ਸਿੰਘ ਵਿਰੁੱਧ ਲੰਬਿਤ ਕੇਸਾਂ ਦੀ 77ਵੀਂ ਅਤੇ 78ਵੀਂ ਰਿਪੋਰਟ ਸੌਂਪੀ ਹੈ।
ਚੇਅਰਮੈਨ ਨੇ ਕਿਹਾ ਕਿ ਕਮੇਟੀ ਨੇ ਸੰਜੇ ਸਿੰਘ ਨੂੰ ਸਾਰੇ ਮਾਮਲਿਆਂ ‘ਤੇ ਕੌਂਸਲ ਦੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਦੋਸ਼ੀ ਮੰਨਦੇ ਹੋਏ ਸਿਫਾਰਸ਼ ਕੀਤੀ ਕਿ ਮੈਂਬਰ ਨੂੰ ਉਲੰਘਣਾ ਲਈ ਪਹਿਲਾਂ ਹੀ ਲੋੜੀਂਦੀ ਸਜ਼ਾ ਮਿਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਰਾਜ ਸਭਾ ਦੀ ਕਾਰਜਪ੍ਰਣਾਲੀ ਅਤੇ ਕੰਮਕਾਜ ਦੇ ਨਿਯਮਾਂ ਦੇ ਨਿਯਮ 202 ਅਤੇ 266 ਦੇ ਤਹਿਤ ਮੈਨੂੰ ਦਿੱਤੇ ਗਏ ਅਧਿਕਾਰ ਦੀ ਵਰਤੋਂ ਕਰਦੇ ਹੋਏ, ਸੰਜੇ ਸਿੰਘ ਦੀ ਮੁਅੱਤਲੀ 26 ਜੂਨ, 2024 ਤੋਂ ਪ੍ਰਭਾਵ ਨਾਲ ਰੱਦ ਕਰ ਦਿੱਤੀ ਗਈ ਹੈ, ਤਾਂ ਜੋ ਉਨ੍ਹਾਂ ਨੂੰ ਸੰਸਦ ਵਿੱਚ ਹਾਜ਼ਰ ਹੋਣ ਦੀ ਇਜਾਜ਼ਤ ਮਿਲ ਸਕੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਦਨ ਇਸ ਨੂੰ ਮਨਜ਼ੂਰੀ ਦੇ ਦੇਵੇਗਾ।
ਉੱਥੇ ਹੀ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੇ ਆਪਣੇ ਐਕਸ ਹੈਂਡਲ ’ਤੇ ਇਸ ਸਬੰਧ ’ਚ ਰਾਜ ਸਭਾ ਸਕੱਤਰੇਤ ਦੇ ਸਰਕੂਲਰ ਨੂੰ ਸਾਂਝਾ ਕਰਦੇ ਹੋਏ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਅਤੇ ਵਿਸ਼ੇਸ਼ ਅਧਿਕਾਰ ਕਮੇਟੀ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲਿਖਿਆ ਕਿ ਲਗਭਗ ਇੱਕ ਸਾਲ ਬਾਅਦ ਸੰਸਦ ‘ਚ ਜਾਣ ਦੀ ਇਜ਼ਾਜ਼ਤ ਪ੍ਰਾਪਤ ਹੋਈ ਹੈ। ਮੁਅੱਤਲੀ ਖਤਮ ਹੋਈ। ਮਾਣਯੋਗ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ, ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਅਤੇ ਸਾਰੇ ਮਾਣਯੋਗ ਮੈਂਬਰਾਂ ਦਾ ਬਹੁਤ ਬਹੁਤ ਧੰਨਵਾਦ ਅਤੇ ਸ਼ੁਕਰੀਆ।”
ਹਿੰਦੂਸਥਾਨ ਸਮਾਚਾਰ