18th Lok Sabha Session 2024: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਅੱਜ ਕਾਰਵਾਈ ਸ਼ੁਰੂ ਹੁੰਦੇ ਹੀ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਜਿਉਂ ਹੀ ਮਰਹੂਮ ਮੈਂਬਰਾਂ ਨੂੰ ਸ਼ਰਧਾਂਜਲੀ ਦੇ ਕੇ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਨੀਟ ਪੇਪਰ ਲੀਕ ‘ਤੇ ਆਪਣੇ ਗੱਲ ਰੱਖਣੀ ਚਾਹੀ।
ਇਸ ‘ਤੇ ਲੋਕ ਸਭਾ ਸਪੀਕਰ ਨੇ ਉਨ੍ਹਾਂ ਨੂੰ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਦੇ ਪ੍ਰਸਤਾਵ ‘ਤੇ ਚਰਚਾ ਕਰਨ ਤੋਂ ਬਾਅਦ ਇਹ ਮੁੱਦਾ ਉਠਾਉਣ ਦੀ ਸਲਾਹ ਦਿੱਤੀ। ਇਸ ਦੇ ਬਾਵਜੂਦ ਸਦਨ ਵਿੱਚ ਹੰਗਾਮਾ ਜਾਰੀ ਰਿਹਾ। ਇਸ ‘ਤੇ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਦੇ ਭਾਸ਼ਣ ‘ਤੇ ਲੋਕ ਸਭਾ ‘ਚ 21 ਘੰਟੇ ਦੀ ਚਰਚਾ ਤੈਅ ਕੀਤੀ ਗਈ ਹੈ। ਇਸ ਵਿੱਚ ਭਾਜਪਾ ਨੂੰ ਅੱਠ ਘੰਟੇ ਦਾ ਸਮਾਂ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਜੁਲਾਈ ਨੂੰ ਲੋਕ ਸਭਾ ਵਿੱਚ ਚਰਚਾ ਦਾ ਜਵਾਬ ਦੇ ਸਕਦੇ ਹਨ।
ਹਿੰਦੂਸਥਾਨ ਸਮਾਚਾਰ