Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਨੀਵਾਰ ਨੂੰ ਸੀਬੀਆਈ ਮਾਮਲੇ ਵਿੱਚ ਰਾਹਤ ਨਹੀਂ ਮਿਲੀ ਅਤੇ ਅਦਾਲਤ ਨੇ ਉਨ੍ਹਾਂ ਨੂੰ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਤਿੰਨ ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਰੌਜ਼ ਐਵੇਨਿਊ ਕੋਰਟ ਦੀ ਛੁੱਟੀ ਵਾਲੇ ਦਿਨ ਜੱਜ ਸੁਨੈਨਾ ਸ਼ਰਮਾ ਦੇ ਸਾਹਮਣੇ ਪੇਸ਼ ਕੀਤਾ। ਸੀਬੀਆਈ ਨੇ ਕੇਜਰੀਵਾਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਮੰਗ ਕੀਤੀ ਸੀ।