VHP Protest Against Owaisi News: ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਨੇ ਐਤਵਾਰ ਨੂੰ ਹੈਦਰਾਬਾਦ ਦੇ ਸੰਸਦ ਅਸਦੁਦੀਨ ਓਵੈਸੀ ਦੇ ਸੰਸਦ ਵਿੱਚ ਸਹੁੰ ਚੁੱਕ ਸਮਾਗਮ ਦੌਰਾਨ ‘ਜੈ ਫਲਸਤੀਨ’ ਦਾ ਨਾਅਰਾ ਲਗਾਉਣ ਦੀ ਸਖ਼ਤ ਨਿੰਦਿਆਂ ਕਰਦਿਆਂ ਉਨ੍ਹਾਂ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ। ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਨੇ 34 ਅਸ਼ੋਕਾ ਰੋਡ ਸਥਿਤ ਓਵੈਸੀ ਦੀ ਰਿਹਾਇਸ਼ ਦੇ ਬਾਹਰ ਉਨ੍ਹਾਂ ਪੁਤਲਾ ਫੂਕਿਆ। ਹਿੰਦੂ ਸੰਗਠਨ ਦੇ ਕਾਰਕੁਨਾਂ ਨੇ ਓਵੈਸੀ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਪੋਸਟਰ ਦਿਖਾਏ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਓਵੈਸੀ ਦੇ ਘਰ ਦੇ ਬਾਹਰ ਉਨ੍ਹਾਂ ਦੀ ਨੇਮ ਪਲੇਟ ‘ਤੇ ਕਾਲੀ ਸਿਆਹੀ ਲਗਾ ਦਿੱਤੀ ਗਈ ਸੀ ਅਤੇ ਇੱਕ ਪੋਸਟਰ ਲਗਾਇਆ ਗਿਆ ਸੀ, ਜਿਸ ’ਚ ਇਜ਼ਰਾਈਲ ਨਾਲ ਇਕਜੁੱਟਤਾ ਨੂੰ ਦਰਸਾਉਂਦੇ ਹੋਏ ਭਾਰਤ ਮਾਤਾ ਦੀ ਜੈ ਲਿਖਿਆ ਸੀ। ਇਸ ਦੌਰਾਨ ਵੀਐਚਪੀ ਦੇ ਪ੍ਰਾਂਤ ਮੰਤਰੀ ਸੁਰਿੰਦਰ ਕੁਮਾਰ ਗੁਪਤਾ ਨੇ ਜੰਤਰ-ਮੰਤਰ ਵਿਖੇ ਓਵੈਸੀ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ। ਇਸ ਤੋਂ ਪਹਿਲਾਂ ਵੀਐਚਪੀ ਪ੍ਰਧਾਨ ਆਲੋਕ ਕੁਮਾਰ ਨੇ ਵੀ ਪੁੱਛਿਆ ਸੀ ਕਿ ਓਵੈਸੀ ਦੀ ਵਫ਼ਾਦਾਰੀ ਭਾਰਤ ‘ਚ ਹੈ ਜਾਂ ਫਲਸਤੀਨ ‘ਚ ਹੈ। ਸਾਡੀ ਮੰਗ ਹੈ ਕਿ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਹੋਣੀ ਚਾਹੀਦੀ ਅਤੇ ਉਨ੍ਹਾਂ ਵਿਰੁੱਧ ਦੇਸ਼ਧ੍ਰੋਹ ਦਾ ਕੇਸ ਚੱਲਣਾ ਚਾਹੀਦਾ।
ਹਿੰਦੂਸਥਾਨ ਸਮਾਚਾਰ