18th Parliament Session 2024: ਲੋਕ ਸਭਾ ਅਤੇ ਰਾਜ ਸਭਾ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਸੋਮਵਾਰ, 01 ਜੁਲਾਈ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ ਗਈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਗਾਜ਼ੀਪੁਰ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਸੰਸਦ ਮੈਂਬਰ ਅਫਜ਼ਾਲ ਅੰਸਾਰੀ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇਸ ਤੋਂ ਪਹਿਲਾਂ ਜਦੋਂ ਲੋਕ ਸਭਾ ‘ਚ ਸਹੁੰ ਚੁੱਕਣ ਦਾ ਪ੍ਰੋਗਰਾਮ ਚੱਲ ਰਿਹਾ ਸੀ ਤਾਂ ਅਫਜ਼ਲ ਅੰਸਾਰੀ ਨੇ ਸਹੁੰ ਨਹੀਂ ਚੁੱਕੀ ਸੀ, ਜਿਸਦੀ ਕਾਫੀ ਚਰਚਾ ਹੋਈ ਸੀ।
ਦੂਜੇ ਪਾਸੇ ਸਮਾਜਵਾਦੀ ਪਾਰਟੀ ਦੀ ਰਾਜ ਸਭਾ ਮੈਂਬਰ ਜਯਾ ਬੱਚਨ ਨੇ ਸਦਨ ਵਿੱਚ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕੀ। ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਰਾਜ ਸਭਾ ਦੀ ਚੁਣੀ ਗਈ ਮੈਂਬਰ ਜਯਾ ਬੱਚਨ ਨੂੰ ਸਹੁੰ ਚੁਕਾਈ।
ਹਿੰਦੂਸਥਾਨ ਸਮਾਚਾਰ