Amritsar Akal Takhat Sahib: ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਆਗੂਆਂ ਵਲੋਂ ਜਥੇਦਾਰ ਰਘਬੀਰ ਸਿੰਘ ਨੂੰ ਖਿਮਾ ਯਾਚਨਾ ਪੱਤਰ ਸੌਂਪਿਆ ਗਿਆ। ਇਸ ਪੱਤਰ ਵਿਚ ਉਨ੍ਹਾਂ ਰਾਮ ਰਹੀਮ ਦਾ ਕੇਸ ਵਾਪਸ ਲੈਣ ਦਾ ਜ਼ਿਕਰ ਕੀਤਾ ਹੈ ਤੇ ਨਾਲ ਹੀ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾ ਨਾ ਦਿਵਾਉਣ ਸਕਣ ਬਾਰੇ ਵੀ ਲਿਖਿਆ ਹੈ। ਪੱਤਰ ਵਿਚ ਉਨ੍ਹਾਂ ਸੁਮੇਧ ਸੈਣੀ ਨੂੰ ਡੀ.ਜੀ.ਪੀ. ਲਗਾਉਣ ਨੂੰ ਵੀ ਆਪਣੀ ਗਲਤੀ ਮੰਨਿਆ ਹੈ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਬਦਲਣ ਦੀ ਮੰਗ ਨੂੰ ਲੈ ਕੇ ਨਰਾਜ਼ ਚੱਲ ਰਹੇ ਸੀਨੀਅਰ ਅਕਾਲੀ ਆਗੂਆਂ ਵਲੋਂ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਅਕਾਲੀ ਸਰਕਾਰ ਵੇਲੇ ਹੋਈਆਂ ਭੁੱਲਾਂ ਗਲਤੀਆਂ ਲਈ ਖਿਮਾ ਜਾਚਨਾ ਹਿੱਤ ਬੇਨਤੀ ਪੱਤਰ ਦੇਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ ਗਈ। ਜ਼ਿਕਰਯੋਗ ਹੈ ਕਿ ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂ ਮਾਜਰਾ, ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ, ਬੀਬੀ ਜਗੀਰ ਕੌਰ, ਭਾਈ ਮਨਜੀਤ ਸਿੰਘ,
ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਸਰਵਨ ਸਿੰਘ ਫਿਲੌਰ ਤੇ ਕਰਨੈਲ ਸਿੰਘ ਪੰਜੋਲੀ ਸਮੇਤ ਹੋਰ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਅਕਾਲੀ ਸਰਕਾਰ ਵੇਲੇ ਹੋਈਆਂ ਭੁੱਲਾਂ ਗਲਤੀਆਂ ਲਈ ਪਸ਼ਚਾਤਾਪ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹੋਏ ਹਨ।
ਹਿੰਦੂਸਥਾਨ ਸਮਾਚਾਰ