New Delhi: ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਜੇਲ ‘ਚ ਬੰਦ ਮੁੱਖ ਮੰਤਰੀ ਕੇਜਰੀਵਾਲ ਦੀ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਅੱਜ ਸੁਣਵਾਈ ਕਰੇਗਾ। ਕੇਜਰੀਵਾਲ ਨੇ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ। ਕੇਜਰੀਵਾਲ ਨੇ ਰਾਉਸ ਐਵੇਨਿਊ ਕੋਰਟ ਦੇ ਉਸ ਨੂੰ ਰਿਮਾਂਡ ‘ਤੇ ਭੇਜਣ ਦੇ ਹੁਕਮ ਨੂੰ ਵੀ ਹਾਈਕੋਰਟ ‘ਚ ਚੁਣੌਤੀ ਦਿੱਤੀ ਹੈ। ਜਿਸ ‘ਤੇ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਬੈਂਚ ਪਟੀਸ਼ਨ ‘ਤੇ ਸੁਣਵਾਈ ਕਰੇਗੀ।
ਦਰਅਸਲ ਸ਼ਰਾਬ ਘੁਟਾਲੇ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ 26 ਜੂਨ ਨੂੰ ਪੁੱਛਗਿੱਛ ਤੋਂ ਬਾਅਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਸੀ। ਹੇਠਲੀ ਅਦਾਲਤ ਨੇ ਕੇਜਰੀਵਾਲ ਦਾ 3 ਦਿਨ ਦਾ ਰਿਮਾਂਡ ਵੀ ਸੀਬੀਆਈ ਨੂੰ ਸੌਂਪ ਦਿੱਤਾ ਸੀ। 29 ਜੂਨ ਨੂੰ ਅਦਾਲਤ ਨੇ ਮੁੜ ਕੇਜਰੀਵਾਲ ਨੂੰ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।
ਹਿੰਦੂਸਥਾਨ ਸਮਾਚਾਰ