BIG BREAKING : ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਤੋਂ ਪਹਿਲਾਂ ਵੱਡੀ ਉਥਲ-ਪੁਥਲ ਵੇਖਣ ਨੂੰ ਮਿਲ ਰਹੀ ਹੈ। ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਉਵੇਂ-ਉਵੇਂ ਸਾਰੀਆਂ ਪਾਰਟੀਆਂ ਦੇ ਆਗੂਆਂ ਵੱਲੋਂ ਦਲ-ਬਦਲੀ ਦਾ ਸਿਲਸਿਲਾ ਜਾਰੀ ਹੈ, ਜਿਸ ਕਾਰਨ ਸਿਆਸਤ ਗਰਮਾਈ ਜਾ ਰਹੀ ਹੈ। ਦੱਸ ਦਈਏ ਹੁਣ ਇਸੇ ਦੌਰਾਨ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ,
ਦਰਅਸਲ ਕਾਂਗਰਸ ਪਾਰਟੀ ਦੇ ਦੋ ਸਾਬਕਾ ਕੌਂਸਲਰ ਤਰਸੇਮ ਲਖੋਤਰਾ, ਅਨਮੋਲ ਗਰੋਵਰ ਅਤੇ ਸੀਨੀਅਰ ਕਾਂਗਰਸੀ ਆਗੂ ਕਮਲ ਲੋਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਇਸ ਸਬੰਧੀ ਸੀ.ਐਮ ਮਾਨ ਨੇ ਵੀ ਟਵੀਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ‘ਚ ‘ਆਪ’ ਦਾ ਪਰਿਵਾਰ ਵਧ ਰਿਹਾ ਹੈ।
ਹਿੰਦੂਸਥਾਨ ਸਮਾਚਾਰ