Kulbir Singh Zira: ਜ਼ਮੀਨੀ ਵਿਵਾਦ ਦੇ ਚੱਲਦਿਆਂ ਚੱਲੀ ਗੋਲੀ ਵਿਚ ਨਾਮਜ਼ਦ ਕੀਤੇ ਗਏ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਦੇ ਜ਼ਿਲਾ ਪ੍ਰਧਾਨ ਕੁਲਬੀਰ ਸਿੰਘ ਜੀਰਾ ਨੂੰ ਹਾਈ ਕੋਰਟ ਵਲੋਂ ਅੱਜ ਜ਼ਮਾਨਤ ਮਿਲ ਗਈ ਹੈ।
ਇਸ ਤੋਂ ਪਹਿਲਾਂ ਸੈਸ਼ਨ ਕੋਰਟ ਫ਼ਿਰੋਜ਼ਪੁਰ ਵਲੋਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ 15 ਜੂਨ ਨੂੰ ਰੱਦ ਕਰ ਦਿੱਤੀ ਗਈ ਸੀ। ਇਸ ਦੌਰਾਨ ਟੈਲੀਫੋਨ ’ਤੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜੀਰਾ ਨੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ, ਕਿਉਂਕਿ ਉਸ ਨੂੰ ਇਸ ਝੂਠੇ ਕੇਸ ਵਿਚ ਫਸਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਆਪਣੀ ਲੀਗਲ ਟੀਮ ਦਾ ਵੀ ਧੰਨਵਾਦ ਕੀਤਾ।
ਹਿੰਦੂਸਥਾਨ ਸਮਾਚਾਰ