Parliament Session Adjourned News: ਰਾਜ ਸਭਾ ਦੀ ਕਾਰਵਾਈ ਬੁੱਧਵਾਰ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਰਾਸ਼ਟਰਪਤੀ ਦੇ ਭਾਸ਼ਣ ‘ਤੇ ਚਰਚਾ ਤੋਂ ਬਾਅਦ ਅੱਜ ਪ੍ਰਧਾਨ ਮੰਤਰੀ ਨੇ ਜਵਾਬ ਦਿੱਤਾ। ਰਾਜ ਸਭਾ ਦੀ ਕਾਰਵਾਈ 25 ਜੂਨ ਨੂੰ ਸ਼ੁਰੂ ਹੋਈ ਸੀ। ਇਸ ਦੌਰਾਨ ਸਦਨ ਨੇ ਰਾਸ਼ਟਰਪਤੀ ਦੇ ਸੰਬੋਧਨ ‘ਤੇ ਚਰਚਾ ਕੀਤੀ।
ਅੱਜ ਸਦਨ ਦੀ ਕਾਰਵਾਈ ਦੀ ਸ਼ੁਰੂਆਤ ‘ਚ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਹਾਥਰਸ ‘ਚ ਹੋਏ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਰਾਜ ਸਭਾ ਵਿੱਚ ਮ੍ਰਿਤਕਾਂ ਨੂੰ ਸ਼ਰਧਾਂਜਲੀ ਦੇਣ ਲਈ ਮੌਨ ਧਾਰਿਆ ਗਿਆ। ਰਾਸ਼ਟਰਪਤੀ ਦੇ ਭਾਸ਼ਣ ‘ਤੇ ਚਰਚਾ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦੌਰਾਨ ਵਿਰੋਧੀ ਧਿਰ ਨੇ ਅੱਜ ਹੰਗਾਮਾ ਕੀਤਾ ਅਤੇ ਵਾਕਆਉਟ ਕੀਤਾ। ਚੇਅਰਮੈਨ ਨੇ ਇਸਨੂੰ ਸੰਵਿਧਾਨ ਦਾ ਅਪਮਾਨ ਦੱਸਿਆ। ਉਨ੍ਹਾਂ ਕਿਹਾ ਕਿ ਸੰਵਿਧਾਨ ਨੂੰ ਜਿਉਣ ਦੀ ਲੋੜ ਹੈ, ਜੇਬ ਵਿੱਚ ਰੱਖਣ ਦੀ ਨਹੀਂ।
ਪ੍ਰਧਾਨ ਮੰਤਰੀ ਨੇ ਅੱਜ ਆਪਣੇ ਬਿਆਨ ‘ਚ ਵੱਖ-ਵੱਖ ਮੁੱਦਿਆਂ ‘ਤੇ ਵਿਰੋਧੀ ਧਿਰ ਨੂੰ ਘੇਰਿਆ, ਕਈ ਮੁੱਦਿਆਂ ‘ਤੇ ਜਵਾਬ ਦਿੱਤਾ ਅਤੇ ਆਪਣੀ ਸਰਕਾਰ ਦੇ ਵਿਜ਼ਨ ਨੂੰ ਪੇਸ਼ ਕੀਤਾ।
ਹਿੰਦੂਸਥਾਨ ਸਮਾਚਾਰ