Amritpal Singh Parole News: ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਮਿਲ ਗਈ ਹੈ। ਉਹ 5 ਜੁਲਾਈ ਨੂੰ ਸੰਸਦ ਭਵਨ ’ਚ ਸਹੁੰ ਚੁੱਕਣਗੇ। ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕਰਕੇ ਇਜਾਜ਼ਤ ਮੰਗੀ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਉਹ ਓਮ ਬਿਰਲਾ ਦੇ ਕਮਰੇ ’ਚ ਅੰਮ੍ਰਿਤਪਾਲ ਸਹੁੰ ਚੁੱਕਣਗੇ।
ਦਸ ਦਇਏ ਕਿ ਵਾਰਿਸ ਪੰਜਾਬ ਦੇ ਮੁਖੀ ਤੇ ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲ ਗਈ ਹੈ। ਅੰਮ੍ਰਿਤਪਾਲ ਨੂੰ 5 ਜੁਲਾਈ ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਮਿਲੀ ਹੈ। ਇਸ ਸਬੰਧੀ ਜੇਲ੍ਹ ਸੁਪਰਡੈਂਟ ਡਿਬਰੂਗੜ੍ਹ ਨੂੰ ਸੂਚਿਤ ਕੀਤਾ ਗਿਆ ਹੈ। ਹੁਣ ਖਡੂਰ ਸਾਹਿਬ ਤੋਂ ਸਾਂਸਦ ਵਜੋਂ ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣਗੇ। ਹਾਲਾਂਕਿ ਇਸ ਸਬੰਧੀ ਕੋਈ ਤਰੀਕ ਤੈਅ ਨਹੀਂ ਹੋਈ ਹੈ।
ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ, ਅੰਮ੍ਰਿਤਪਾਲ ਸਿੰਘ ਨੂੰ ਕੁੱਝ ਸ਼ਰਤਾਂ ਦੇ ਨਾਲ 5 ਜੁਲਾਈ ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਦਿੱਤੀ ਗਈ ਹੈ, ਜਿਸ ਬਾਰੇ ਜੇਲ੍ਹ ਸੁਪਰਡੈਂਟ ਡਿਬਰੂਗੜ੍ਹ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਫਿਲਹਾਲ ਡਿਬਰੂਗੜ੍ਹ ਜੇਲ੍ਹ ’ਚ ਅੰਮ੍ਰਿਤਪਾਲ ਸਿੰਘ ਬੰਦ ਹਨ। ਉਨ੍ਹਾਂ ਨੂੰ ਸ਼ਰਤਾਂ ਤਹਿਤ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦਿੱਤੀ ਗਈ ਹੈ। ਖੈਰ ਇਨ੍ਹਾਂ 4 ਦਿਨਾਂ ਦੇ ਅੰਦਰ ਸਹੁੰ ਚੁਕਾਉਣ ਦੇ ਪ੍ਰੀਕਿਰਿਆ ਪੂਰੀ ਕਰਨੀ ਹੋਵੇਗੀ। ਪੈਰੋਲ ਦੀ ਜਾਣਕਾਰੀ ਹੋਣ ਮਗਰੋਂ ਪੰਜਾਬ ਪੁਲਿਸ ਦੀ ਇੱਕ ਟੀਮ ਡਿਬਰੂਗੜ੍ਹ ਜੇਲ੍ਹ ਲਈ ਰਵਾਨਾ ਹੋ ਗਈ ਹੈ।
ਜਿਕਰਯੋਗ ਹੈ ਕਿ ਨਿਯਮਾਂ ਮੁਤਾਬਕ ਚੁਣੇ ਗਏ ਸੰਸਦ ਮੈਂਬਰ ਨੂੰ 60 ਦਿਨਾਂ ਦੇ ਅੰਦਰ ਸਹੁੰ ਚੁੱਕਣੀ ਪੈਂਦੀ ਹੈ। ਅੰਮ੍ਰਿਤਪਾਲ ਸਿੰਘ ਉਪਰ ਐਨ. ਐਸ. ਏ. ਇੱਕ ਸਾਲ ਲਈ ਵਧਾ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ‘ਤੇ ਐਨ. ਐਸ. ਏ. ਦੀ ਮਿਆਦ ਇੱਕ ਸਾਲ ਵਧਾ ਦਿੱਤੀ ਹੈ ਜੋ 23 ਅਪ੍ਰੈਲ 2025 ਤੱਕ ਰਹੇਗੀ। ਉਧਰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਇਜਾਜਤ ਦਿੱਤੇ ਜਾਣ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਕਾਨੂੰਨ ਮੁਤਾਬਕ ਇਜਾਜਤ ਦਿੱਤੀ ਜਾ ਸਕਦੀ ਹੈ।
ਹਿੰਦੂਸਥਾਨ ਸਮਾਚਾਰ