President Putin: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਸਤਿਸੰਗ ਦੌਰਾਨ ਮਚੀ ਭਗਦੜ ਉੱਤੇ ਬੁੱਧਵਾਰ ਨੂੰ ਸੋਗ ਪ੍ਰਗਟ ਕੀਤਾ ਹੈ। ਰੂਸੀ ਦੂਤਾਵਾਸ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਉੱਤਰ ਪ੍ਰਦੇਸ਼ ਵਿੱਚ ਦਰਦਨਾਕ ਭਗਦੜ ‘ਤੇ ਭਾਰਤੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੋਗ ਦਾ ਸੰਦੇਸ਼ ਭੇਜਿਆ ਹੈ।
ਪੋਸਟ ਵਿੱਚ ਕਿਹਾ ਗਿਆ ਹੈ ਕਿ ਉੱਤਰ ਪ੍ਰਦੇਸ਼ ਵਿੱਚ ਵਾਪਰੇ ਦਰਦਨਾਕ ਹਾਦਸੇ ‘ਤੇ ਕ੍ਰਿਪਾ ਸਾਡੀ ਦਿਲੀ ਸੰਵੇਦਨਾ ਸਵੀਕਾਰ ਕਰੋ। ਕਿਰਪਾ ਕਰਕੇ ਮ੍ਰਿਤਕਾਂ ਦੇ ਨਜ਼ਦੀਕੀ ਅਤੇ ਪਿਆਰਿਆਂ ਪ੍ਰਤੀ ਮੇਰੀ ਹਮਦਰਦੀ ਅਤੇ ਸਮਰਥਨ ਪ੍ਰਗਟ ਕਰੋ ਅਤੇ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰੋ।
ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ਨਰਾਇਣ ਸਾਕਾਰ ਹਰੀ (ਭੋਲੇ ਬਾਬਾ) ਦੇ ਸਤਿਸੰਗ ਦੌਰਾਨ ਮਚੀ ਭਗਦੜ ‘ਚ 121 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ ਹਨ। ਮਰਨ ਵਾਲਿਆਂ ਵਿਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਹਨ।
ਹਿੰਦੂਸਥਾਨ ਸਮਾਚਾਰ