Parliament Session 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿਚ NEET ਪੇਪਰ ਲੀਕ ਮੁੱਦੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। PM ਮੋਦੀ ਨੇ ਕਿਹਾ, ਮੈਂ ਭਾਰਤ ਦੇ ਨੌਜਵਾਨਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ, ਇਸ ਲਈ ਕਾਰਵਾਈ ਕੀਤੀ ਜਾ ਰਹੀ ਹੈ
प्रधानमंत्री नरेंद्र मोदी ने कहा, ” हम चाहते थे कि पेपर लीक जैसे संवेदनशील मुद्दे पर राजनीति न हो, लेकिन विपक्ष को इसकी आदत है। मैं भारत के युवाओं को आश्वस्त करता हूं कि नौजवानों के भविष्य के साथ खिलवाड़ करने वालों को सख्त सजा मिले, इसके लिए एक्शन लिए जा रहे हैं।” pic.twitter.com/vO7EeF74QH
— ANI_HindiNews (@AHindinews) July 3, 2024
ਇਸ ਤੋਂ ਬਾਅਦ PM ਮੋਦੀ ਨੇ ਅੱਗੇ ਕਿਹਾ, ਪੇਪਰ ਲੀਕ ਜਿਹੇ ਸੰਵੇਦਨਸ਼ੀਲ ਮੁੱਦੇ ਨੂੰ ਵਿਰੋਧੀ ਧਿਰ ਨੇ ਰਾਜਨੀਤੀ ਦੀ ਭੇਟ ਚੜ੍ਹਾ ਦਿੱਤਾ, ਜੋ ਕਿ ਸਹੀ ਨਹੀਂ ਹੈ। ਮੈਂ ਦੇਸ਼ ਦੇ ਨੌਜਵਾਨਾਂ ਨੂੰ ਭਰੋਸਾ ਦੇਣਾ ਚਾਹੁੰਦਾ ਹਾਂ ਕਿ ਤੁਹਾਡੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਸਰਕਾਰ ਛੱਡੇਗੀ ਨਹੀਂ।
ਜ਼ਿਕਰਯੋਗ ਹੈ ਕਿ ਨੀਟ 2024 ਦੀ ਪ੍ਰੀਖਿਆ 5 ਮਈ ਨੂੰ ਆਯੋਜਿਤ ਕੀਤੀ ਗਈ ਸੀ, ਜਿਸ ਵਿਚ ਲਗਭਗ 24 ਲੱਖ ਵਿਦਿਆਰਥੀ ਸ਼ਾਮਲ ਹੋਏ ਸਨ। ਨਤੀਜੇ 4 ਜੂਨ ਨੂੰ ਐਲਾਨੇ ਗਏ ਸਨ ਪਰ ਇਸ ਤੋਂ ਬਾਅਦ ਕਈ ਬੇਨਿਯਮੀਆਂ ਤੋਂ ਇਲਾਵਾ ਪ੍ਰਸ਼ਨ ਪੇਪਰ ਲੀਕ ਦੇ ਦੋਸ਼ ਲਾਏ ਗਏ। ਇਸ ਮਾਮਲੇ ਵਿਚ ਕਈ ਪਟੀਸ਼ਨਾਂ ਸੁਪਰੀਮ ਕੋਰਟ ‘ਚ ਦਾਇਰ ਹੋਈਆਂ ਹਨ।
ਹਿੰਦੂਸਥਾਨ ਸਮਾਚਾਰ