Hathras Tragedy: ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਇੱਕ ਸਤਸੰਗ ਦੌਰਾਨ ਮਚੀ ਭਾਜੜ ਵਿੱਚ 120 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦੋ ਦਰਜਨ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਸੀਐਮ ਯੋਗੀ ਆਦਿਤਿਆਨਾਥ ਨੇ ਖੁਦ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਪੂਰੇ ਇਲਾਕੇ ਦਾ ਮੁਆਇਨਾ ਕੀਤਾ। ਸੀਐਮ ਯੋਗੀ ਨੇ ਵੀ ਹਸਪਤਾਲ ਜਾ ਕੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਉਥੇ ਹੀ ਸੀਐਮ ਯੋਗੀ ਆਦਿਤਿਆਨਾਥ ਨੇ ਸਾਫ਼ ਸ਼ਬਦਾਂ ‘ਚ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਰਾਜਪਾਲ ਆਨੰਦੀ ਬੇਨ ਪਟੇਲ ਦੇ ਨਿਰਦੇਸ਼ਾਂ ‘ਤੇ ਇਸ ਹਾਦਸੇ ਦੀ ਜਾਂਚ ਲਈ ਇਲਾਹਾਬਾਦ ਹਾਈ ਕੋਰਟ ਦੇ ਸੇਵਾਮੁਕਤ ਜੱਜ ਬ੍ਰਜੇਸ਼ ਕੁਮਾਰ ਦੀ ਪ੍ਰਧਾਨਗੀ ‘ਚ ਇਕ ਨਿਆਂਇਕ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਸੇਵਾਮੁਕਤ ਆਈਏਐਸ ਹੇਮੰਤ ਰਾਓ ਅਤੇ ਸੇਵਾਮੁਕਤ ਆਈਪੀਐਸ ਭਾਵੇਸ਼ ਕੁਮਾਰ ਕਮਿਸ਼ਨ ਦੇ ਮੈਂਬਰ ਹੋਣਗੇ।
ਇਸ ਕਮਿਸ਼ਨ ਨੂੰ 2 ਮਹੀਨਿਆਂ ਅੰਦਰ ਜਾਂਚ ਕਰਕੇ ਆਪਣੀ ਰਿਪੋਰਟ ਰਾਜ ਸਰਕਾਰ ਨੂੰ ਸੌਂਪਣੀ ਹੋਵੇਗੀ।
ਭੋਲੇ ਬਾਬਾ ਨੇ ਖੁਦ ਨੂੰ ਬੇਕਸੂਰ ਕਰਾਰ ਦਿੱਤਾ
ਹਾਥਰਸ ਹਾਦਸੇ ‘ਤੇ ਸਵੈ-ਘੋਸ਼ਿਤ ਸੰਤ ਸਾਕਾਰ ਵਿਸ਼ਵ ਹਰੀ ਭੋਲੇ ਬਾਬਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਬਾਬਾ ਨੇ ਸੰਗਤ ਦੌਰਾਨ ਮਰਨ ਵਾਲਿਆਂ ਪ੍ਰਤੀ ਸੋਗ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਸਪੱਸ਼ਟ ਕੀਤਾ ਗਿਆ ਹੈ ਕਿ ਉਹ ਭਗਦੜ ਤੋਂ ਕਾਫੀ ਪਹਿਲਾਂ ਇਕੱਠ ਛੱਡ ਕੇ ਚਲੇ ਗਏ ਸਨ। ਬਾਬਾ ਨੇ ਭਗਦੜ ਲਈ ਸਮਾਜ ਵਿਰੋਧੀ ਅਨਸਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਾਬਾ ਨੇ ਇਕ ਲਿਖਤੀ ਬਿਆਨ ਵੀ ਜਾਰੀ ਕਰਕੇ ਕਿਹਾ ਹੈ ਕਿ ਉਨ੍ਹਾਂ ਨੇ ਅਧਿਕਾਰਤ ਤੌਰ ‘ਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਏ.ਪੀ ਸਿੰਘ ਨੂੰ ਆਪਣਾ ਵਕੀਲ ਨਿਯੁਕਤ ਕੀਤਾ ਹੈ।
ਪੁਲੀਸ ਨੇ ਇਸ ਘਟਨਾ ਸਬੰਧੀ ਐਫਆਈਆਰ ਦਰਜ ਕਰ ਲਈ ਹੈ ਪਰ ਮੁੱਖ ਸਰਗਨਾ ਅਜੇ ਫਰਾਰ ਹੈ।
ਹਿੰਦੂਸਥਆਨ ਸਮਾਚਾਰ