Tarntaran News : ਕਸਬਾ ਚੋਹਲਾ ਸਾਹਿਬ ‘ਚ ਮੋਟਰਸਾਈਕਲ ਸਵਾਰ ਨੇ 10 ਲੱਖ ਰੁਪਏ ਦੀ ਫਿਰੌਤੀ ਨਾ ਦੇਣ ‘ਤੇ ਦੁਕਾਨਦਾਰ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਗੋਲ਼ੀਆਂ ਲੱਗਣ ਕਾਰਨ ਦੁਕਾਨ ਮਾਲਕ ਤੇ ਉਸ ਦਾ ਸਾਥੀ ਜ਼ਖ਼ਮੀ ਹੋ ਗਏ। ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਿਆ। ਇਹ ਸਾਰੀ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਗੋਲ਼ੀਬਾਰੀ ਦੀ ਘਟਨਾ ਕਾਰਨ ਦੁਕਾਨਦਾਰਾਂ ਵਿੱਚ ਰੋਸ ਹੈ। ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਜਸ਼ੈਲੀ ‘ਤੇ ਸਵਾਲ ਉਠਾਉਂਦੇ ਹੋਏ ਦੁਕਾਨਾਂ ਬੰਦ ਕਰਕੇ ਗੁੱਸਾ ਜ਼ਾਹਰ ਕੀਤਾ।
ਹਿੰਦੂਸਥਾਨ ਸਮਾਚਾਰ