Zika Virus Alert : ਦੇਸ਼ ਦੇ ਕੁੱਝ ਹਿੱਸਿਆਂ ਵਿੱਚ ਜ਼ੀਕਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਜ਼ੀਕਾ ਨੂੰ ਲੈ ਕੇ ਕੇਂਦਰ ਸਰਕਾਰ ਅਲਰਟ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਰਾਜਾਂ ਨੂੰ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ ਅਤੇ ਉਨ੍ਹਾਂ ਨੂੰ ਦੇਸ਼ ਭਰ ਵਿੱਚ ਸਥਿਤੀ ਦੀ ਸਖਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਕੇਂਦਰ ਨੇ ਰਾਜਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਰਭਵਤੀ ਔਰਤਾਂ ਦੀ ਜਾਂਚ ਉਤੇ ਧਿਆਨ ਦੇਣ। ਉਨ੍ਹਾਂ ਕਿਹਾ ਕਿ ਜੇਕਰ ਗਰਭਵਤੀ ਔਰਤਾਂ ਜ਼ੀਕਾ ਵਾਇਰਸ ਨਾਲ ਸੰਕਰਮਿਤ ਹੁੰਦੀਆਂ ਹਨ, ਤਾਂ ਦਿਮਾਗ ਦਾ ਪੂਰੀ ਤਰ੍ਹਾਂ ਵਿਕਾਸ ਨਾ ਹੋਣ ਕਾਰਨ ਬੱਚੇ ਦੇ ਸਿਰ ਦਾ ਆਕਾਰ ਛੋਟਾ ਹੋਣ ਦੀ ਸੰਭਾਵਨਾ ਹੁੰਦੀ ਹੈ।
ਪੁਣੇ ਵਿੱਚ ਜ਼ੀਕਾ ਵਾਇਰਸ
ਪੁਣੇ ਵਿਚ ਇਕ 55 ਸਾਲਾ ਔਰਤ ਦੇ ਜ਼ੀਕਾ ਵਾਇਰਸ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਪੁਣੇ ਵਿੱਚ ਇਸ ਘਾਤਕ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਸੱਤ ਹੋ ਗਈ ਹੈ। ਇਨ੍ਹਾਂ ਵਿੱਚ ਦੋ ਗਰਭਵਤੀ ਔਰਤਾਂ ਵੀ ਸ਼ਾਮਲ ਹਨ।