SCO Summit : ਭਾਰਤ ਦੇ ਵਿਦੇਸ਼ ਮੰਤਰੀ ਡਾਕਟਰ ਐਸ ਜੈਸ਼ੰਕਰ ਨੇ ਕਜ਼ਾਕਿਸਤਾਨ ਦੀ ਰਾਜਧਾਨੀ ਅਸਤਾਨਾ ਵਿੱਚ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ ਦੇ ਦੋ ਰੋਜ਼ਾ ਸੰਮੇਲਨ ‘ਚ ਹਿੱਸਾ ਲੈਣ ਲਈ ਅਸਤਾਨਾ ਪਹੁੰਚੇ ਹਨ। ਵਿਦੇਸ਼ ਮੰਤਰੀ ਜੈਸ਼ੰਕਰ ਇਸ ਸੰਮੇਲਨ ਵਿੱਚ ਭਾਰਤ ਦੀ ਨੁਮਾਇੰਦਗੀ ਕਰ ਰਹੇ ਹਨ।
ਅਸਤਾਨਾ ਵਿੱਚ 3 ਜੁਲਾਈ ਤੋਂ ਸ਼ੁਰੂ ਸ਼ੰਘਾਈ ਸਹਿਯੋਗ ਸੰਗਠਨ ਦੀ ਇਹ 24ਵੀਂ ਬੈਠਕ ਹੈ। ਇਸ ਸੰਗਠਨ ਵਿੱਚ ਭਾਰਤ, ਚੀਨ, ਪਾਕਿਸਤਾਨ ਅਤੇ ਰੂਸ ਸਮੇਤ ਨੌਂ ਦੇਸ਼ ਸ਼ਾਮਲ ਹਨ। ਇਸ ਬੈਠਕ ‘ਚ ਹਿੱਸਾ ਲੈਣ ਲਈ ਰੂਸ ਦੇ ਰਾਸ਼ਟਰਪਤੀ ਪੁਤਿਨ, ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੀ ਪਹੁੰਚੇ ਹਨ।
ਇਸ ਤੋਂ ਪਹਿਲਾਂ, ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਨਵੀਂ ਦਿੱਲੀ ਵਿੱਚ ਬਿਆਨ ਜਾਰੀ ਕਰਕੇ ਕਿਹਾ ਕਿ ਭਾਰਤ ਦਾ ਜ਼ੋਰ ਸੁਰੱਖਿਆ, ਆਰਥਿਕਤਾ, ਸਹਿਯੋਗ, ਸੰਪਰਕ, ਏਕਤਾ, ਪ੍ਰਭੂਸੱਤਾ ਦਾ ਸਨਮਾਨ, ਖੇਤਰੀ ਏਕੀਕਰਨ ਅਤੇ ਵਾਤਾਵਰਣ ਸੁਰੱਖਿਆ ‘ਤੇ ਹੈ।
ਹਿੰਦੂਸਥਾਨ ਸਮਾਚਾਰ