Ranchi: ਝਾਰਖੰਡ ਦੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੇ ਵੀਰਵਾਰ ਨੂੰ ਹੇਮੰਤ ਸੋਰੇਨ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਇਸ ਤੋਂ ਬਾਅਦ ਹੇਮੰਤ ਸੋਰੇਨ ਅੱਜ ਸ਼ਾਮ 5 ਵਜੇ ਤੀਜੀ ਵਾਰ ਸੂਬੇ ਦੇ 13ਵੇਂ ਮੁੱ ਖ ਮੰਤਰੀ ਵਜੋਂ ਸਹੁੰ ਚੁੱਕਣਗੇ। ਫਿਲਹਾਲ ਉਹ ਇਕੱਲੇ ਹੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਮੰਤਰੀ ਮੰਡਲ ਦਾ ਵਿਸਥਾਰ ਅਤੇ ਸਹੁੰ ਚੁੱਕ ਸਮਾਗਮ ਬਾਅਦ ਵਿੱਚ ਹੋਵੇਗਾ।
ਅੱਜ ਸਵੇਰੇ ਜਦੋਂ ਹੇਮੰਤ ਰਾਜਪਾਲ ਨੂੰ ਮਿਲੇ ਤਾਂ ਕਿਹਾ ਜਾ ਰਿਹਾ ਸੀ ਕਿ ਹੇਮੰਤ ਸਰਕਾਰ ਦਾ ਸਹੁੰ ਚੁੱਕ ਸਮਾਗਮ 7 ਜੁਲਾਈ ਨੂੰ ਹੋਵੇਗਾ ਪਰ ਹੇਮੰਤ ਸੋਰੇਨ ਦੀ ਰਿਹਾਇਸ਼ ‘ਤੇ ਹੋਈ ਮੀਟਿੰਗ ‘ਚ ਫੈਸਲਾ ਲਿਆ ਗਿਆ ਕਿ ਹੇਮੰਤ ਅੱਜ ਹੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਅਤੇ ਬਾਅਦ ਵਿੱਚ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਹੇਮੰਤ ਸੋਰੇਨ ਨੇ ਇੰਡੀ ਗਠਜੋੜ ਦੇ ਨੇਤਾਵਾਂ ਨਾਲ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ। ਇਸ ’ਚ ਮੰਤਰੀ ਸਤਿਆਨੰਦ ਭੋਕਤਾ, ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜੇਸ਼ ਠਾਕੁਰ, ਵਿਧਾਇਕ ਕਲਪਨਾ ਸੋਰੇਨ, ਵਿਨੋਦ ਸਿੰਘ ਵੀ ਸ਼ਾਮਲ ਸਨ। ਰਾਜਪਾਲ ਨੇ ਹੇਮੰਤ ਸੋਰੇਨ ਨੂੰ ਮੁੱਖ ਮੰਤਰੀ ਵਜੋਂ ਨਾਮਜ਼ਦ ਕਰਦਿਆਂ ਉਨ੍ਹਾਂ ਨੂੰ ਸਹੁੰ ਚੁੱਕਣ ਲਈ ਸੱਦਾ ਦਿੱਤਾ ਹੈ। ਇਸ ਤੋਂ ਬਾਅਦ ਹੇਮੰਤ ਸੋਰੇਨ ਨੇ ਵੀ ਸੋਸ਼ਲ ਮੀਡੀਆ ਰਾਹੀਂ ਰਾਜਪਾਲ ਦਾ ਧੰਨਵਾਦ ਵੀ ਕੀਤਾ। ਨਾਲ ਹੀ ਕਿਹਾ ਕਿ ਵਿਰੋਧੀਆਂ ਵੱਲੋਂ ਰਚੀ ਗਈ ਲੋਕਤੰਤਰ ਵਿਰੋਧੀ ਸਾਜ਼ਿਸ਼ ਦਾ ਅੰਤ ਸ਼ੁਰੂ ਹੋ ਗਿਆ ਹੈ। ਸਤਯਮੇਵ ਜਯਤੇ।
ਹਿੰਦੂਸਥਾਨ ਸਮਾਚਾਰ